ਆਂਗਨਵਾੜੀ ਕੇਂਦਰਾਂ ’ਚ ਮਨਾਇਆ ਜਾ ਰਿਹੈ ‘ਸਵੱਛਤਾ ਪੰਦਰਵਾੜਾ’
ਜ਼ਿਲ਼੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ
Publish Date: Thu, 05 Mar 2026 04:59 PM (IST)
Updated Date: Thu, 05 Mar 2026 05:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹੇ ਦੇ ਆਂਗਨਵਾੜੀ ਕੇਂਦਰਾਂ ਵਿੱਚ ‘ਸਵੱਛਤਾ ਪੰਦਰਵਾੜਾ’ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਆਂਗਨਵਾੜੀ ਕੇਂਦਰਾਂ ਵਿੱਚ ਸਫ਼ਾਈ ਅਤੇ ਸਿਹਤ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਪਹਿਲੇ ਹਫ਼ਤੇ ਦੌਰਾਨ ਆਂਗਨਵਾੜੀ ਕੇਂਦਰਾਂ ਦੀ ਸਾਫ਼-ਸਫ਼ਾਈ, ਪੇਂਟ ਤੋਂ ਇਲਾਵਾ ਪਲਾਸਟਿਕ ਮੁਕਤ ਆਂਗਨਵਾੜੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਦੂਜੇ ਹਫ਼ਤੇ ਦੌਰਾਨ ਬੱਚਿਆਂ ਅਤੇ ਮਾਵਾਂ ਵਿੱਚ ਸਿਹਤ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਵਧਾਉਣ ਲਈ ਵਿਸ਼ੇਸ ਕੈਂਪ ਲਾਏ ਜਾਣਗੇ। ਮਹਿਲਾ ਦਿਵਸ ਮੌਕੇ ਘਰੇਲੂ ਸਫ਼ਾਈ ਸਬੰਧੀ ਵਿਸ਼ੇਸ਼ ਬੈਠਕਾਂ, ਬੱਚਿਆਂ ਨੂੰ ਸਹੀ ਤਰੀਕੇ ਨਾਲ ਹੱਥ ਧੋਣ ਦੀ ਪ੍ਰਕਿਰਿਆ ਸਿਖਾਉਣਾ, ਵਿਸ਼ੇ, ਰਾਈਮਜ਼ ਤੇ ਕਹਾਣੀਆਂ ਰਾਹੀ ਜਾਗਰੂਕਤਾ ਫ਼ੈਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਬਲਾਕਾਂ ਦੇ ਸੀਡੀਪੀਓਜ਼ ਅਤੇ ਆਂਗਨਵਾੜੀ ਵਰਕਰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾਉਣ ਅਤੇ ਰੋਜ਼ਾਨਾ ਸਰਗਰਮੀਆਂ ਦੀਆਂ ਤਸਵੀਰਾਂ ਅਤੇ ਰਿਪੋਰਟ ਭੇਜਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਵੱਛਤਾ ਅਤੇ ਸਿਹਤਮੰਦ ਆਦਤਾਂ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਪਖਵਾੜੇ ਦਾ ਮੁੱਖ ਉਦੇਸ਼ ਬੱਚਿਆਂ ਅਤੇ ਮਾਵਾਂ ਵਿੱਚ ਸਫ਼ਾਈ ਪ੍ਰਤੀ ਚੇਤਨਾ ਪੈਦਾ ਕਰਨਾ ਹੈ।