ਬੀਪੀਈਓ ਲਖਵਿੰਦਰ ਸਿੰਘ ਸਿੱਧੂ ਦਾ ਸਰਦੂਲਗੜ੍ਹ ਵਿਖੇ ਭਰਵਾਂ ਸਵਾਗਤ ਅਧਿਆਪਕ ਦਿਵਸ ਅਧਿਆਪਕ ਦਿਵਸ
Publish Date: Thu, 08 Oct 2026 05:30 PM (IST)
Updated Date: Thu, 08 Oct 2026 05:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸਰਦੂਲਗੜ੍ਹ ਅਧਿਆਪਕ ਦਿਵਸ ਮੌਕੇ ਸਿੱਖਿਆ ਖੇਤਰ ਵਿੱਚ ਨਿਭਾਈਆਂ ਸ਼ਾਨਦਾਰ ਪ੍ਰਬੰਧਕੀ ਸੇਵਾਵਾਂ ਦੇ ਸਨਮਾਨ ਵਜੋਂ ਸੂਬਾ ਪੱਧਰੀ ਪ੍ਰਬੰਧਕੀ ਪੁਰਸਕਾਰ-2026 ਨਾਲ ਸਨਮਾਨਿਤ ਹੋਣ ਉਪਰੰਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸਿੱਧੂ ਦੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਰਦੂਲਗੜ੍ਹ ਵਿਖੇ ਪਹੁੰਚਣ ’ਤੇ ਸਮੂਹ ਦਫ਼ਤਰੀ ਸਟਾਫ਼ ਅਤੇ ਬਲਾਕ ਦੇ ਅਧਿਆਪਕਾਂ ਵੱਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਤੇ ਦਫ਼ਤਰੀ ਸਟਾਫ਼ ਨੇ ਸੂਬਾ ਪੱਧਰ ’ਤੇ ਮਿਲੇ ਇਸ ਮਾਣਮੱਤੇ ਸਨਮਾਨ ਲਈ ਲਖਵਿੰਦਰ ਸਿੰਘ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਦੀ ਸਮਰਪਿਤ ਸੇਵਾ, ਸੁਚੱਜੀ ਪ੍ਰਬੰਧਕੀ ਕਾਰਗੁਜ਼ਾਰੀ ਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਸਨਮਾਨ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਬਲਾਕ ਸਰਦੂਲਗੜ੍ਹ ਦੇ ਸਮੂਹ ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਵਿਚ ਵੀ ਖੁਸ਼ੀ ਦੀ ਲਹਿਰ ਪਾਈ ਗਈ। ਲਖਵਿੰਦਰ ਸਿੰਘ ਸਿੱਧੂ ਪੂਰੇ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਬਲਾਕ ਸਰਦੂਲਗੜ੍ਹ ਦੇ ਵੀ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਦਫ਼ਤਰੀ ਸਟਾਫ਼ ਅਤੇ ਅਧਿਆਪਕਾਂ ਨੇ ਕਿਹਾ ਕਿ ਸੂਬਾ ਪੱਧਰੀ ਪ੍ਰਬੰਧਕੀ ਪੁਰਸਕਾਰ-2026 ਬਲਾਕ ਸਰਦੂਲਗੜ੍ਹ ਲਈ ਵੀ ਮਾਣ ਵਾਲੀ ਪ੍ਰਾਪਤੀ ਹੈ। ਉਨ੍ਹਾਂ ਨੇ ਲਖਵਿੰਦਰ ਸਿੰਘ ਸਿੱਧੂ ਦੇ ਭਵਿੱਖੀ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਇਸੇ ਤਰ੍ਹਾਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਰਪਣ ਅਤੇ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ। ਇਸ ਮੌਕੇ ਹਰਵਿੰਦਰ ਸਿੰਘ, ਗੁਰਚਰਨ ਸਿੰਘ, ਗੁਰਮੇਲ ਸਿੰਘ, ਮਲਕੀਤ ਸਿੰਘ, ਬਿੰਦਰ ਕੌਰ, ਸਰਬਜੀਤ ਕੌਰ, ਜਤਿੰਦਰ ਕੁਮਾਰ ਸਮਾਰਟ ਸਕੂਲ ਸਹਾਇਕ ਕੋਆਰਡੀਨੇਟਰ ਬਠਿੰਡਾ, ਭੁਪਿੰਦਰ ਸਿੰਘ, ਅਮਨਦੀਪ ਸਿੰਘ ਝੱਬਰ, ਅੰਗਰੇਜ਼ ਸਿੰਘ ਬੀਐੱਮਟੀ, ਹੀਰਾ ਲਾਲ, ਜਸਵਿੰਦਰ ਸਿੰਘ, ਖੁਸ਼ਵਿੰਦਰ ਸਿੰਘ ਬਰਾੜ, ਇੰਦਰਜੀਤ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।