ਅਧਿਆਪਕਾ ਦੀ ਨਵੀਂ ਸੋਚ ਬੱਚਿਆਂ ਨੂੰ ਉਚਾਈਆਂ ਤੇ ਪਹੁੰਚਾਉਂਦੀ ਹੈ : ਨੀਲਮ ਰਾਣੀ
ਸ੍ਰੀ ਫਤਿਹਗੜ੍ਹ ਸਾਹਿਬ
Publish Date: Wed, 18 Feb 2026 08:48 PM (IST)
Updated Date: Thu, 19 Feb 2026 04:12 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਅਧਿਆਪਕ ਪਰਵ ਮੁਕਾਬਲੇ ਬੀਤੇ ਦਿਨੀਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਾਰੇ ਪੰਜਾਬ ਦੇ ਜ਼ਿਲ੍ਹਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ। ਇਨ੍ਹਾਂ ਅਧਿਆਪਕ ਪਰਵ ਮੁਕਾਬਲਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ 12 ਅਧਿਆਪਕਾਂ ਨੇ ਹਿੱਸਾ ਲਿਆ। ਇਨ੍ਹਾਂ ਅਧਿਆਪਕਾਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟੜਾ ਕਲਾਂ ਦੇ ਸਾਇੰਸ ਅਧਿਆਪਕਾਂ ਸਪਨਾ ਬਾਂਸਲ ਨੇ ਇਸ ਸੂਬਾ ਪੱਧਰੀ ਅਧਿਆਪਕ ਪਰਵ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਅਧਿਆਪਕ ਦੇ ਸਕੂਲ ਪਹੁੰਚਣ ਤੇ ਸਨਮਾਨ ਸਮਾਰੋਹ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ ਤੇ ਉਨ੍ਹਾਂ ਦੀ ਮਿਹਨਤ, ਲਗਨ ਤੇ ਨਵੀ ਸੋਚ ਹੀ ਬੱਚਿਆਂ ਨੂੰ ਉੱਚਾਈਆਂ ਤੱਕ ਪਹੁੰਚਾਉਂਦੀ ਹੈ। ਇਹ ਸਨਮਾਨ ਸਿਰਫ਼ ਇਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਸਕੂਲ ਤੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੂੰ ਪੂਰ੍ਹਾ ਵਿਸ਼ਵਾਸ ਹੈ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ ਅਤੇ ਹੋਰ ਅਧਿਆਪਕਾਂ ਲਈ ਪ੍ਰੇਰਣਾਸਰੋਤ ਬਣੇ ਰਹਿਣਗੇ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਵਲੋਂ ਇਸ ਵਿਸ਼ੇਸ਼ ਪ੍ਰਾਪਤੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ, ਨਵਨੀਤ ਕੱਕੜ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਲੈਕਚਰਾਰ ਡਾ ਵੀਰਪਾਲ ਕੌਰ, ਲੈਕਚਰਾਰ ਜਸਵੀਰ ਸਿੰਘ, ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ, ਸੋਨੀ ਸਿੰਗਲਾ ਬੀ ਆਰ ਸੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।