ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂ ਹਿਰਾਸਤ ’ਚ
ਪੁਲਿਸ ਵੱਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਮਕੋਟ, ਸੀ.ਪੀ.ਐੱਫ. ਯੂਨੀਅਨ ਦੇ ਮਾਲਵਾ ਜ਼ੋਨ ਇੰਚਾਰਜ ਧਰਮਿੰਦਰ ਸਿੰਘ ਹੀਰੇਵਾਲਾ ਸਮੇਤ ਦਰਸ਼ਨ ਸਿੰਘ ਅਲੀਸ਼ੇਰ, ਲਖਵਿੰਦਰ ਮਾਨ, ਨਵੀਨ ਬੋਹਾ, ਅੰਗਰੇਜ਼ ਸਹਨੇਵਾਲੀ, ਹਰਫੂਲ ਬੋਗਾ, ਰਾਜੇਸ਼ ਬੁਢਲਾਡਾ ਤੋਂ ਇਲਾਵਾ ਹੋਰ ਅਧਿਆਪਕ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
Publish Date: Mon, 05 Oct 2026 11:37 AM (IST)
Updated Date: Mon, 05 Oct 2026 11:44 AM (IST)
ਡਿਜੀਟਲ ਡੈਸਕ, ਪੰਜਾਬੀ ਜਾਗਰਣ, ਮਾਨਸਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੱਤਾ ਮਾਲੋਕਾ ਵਿਖੇ ਲੋਕ ਮਿਲਣੀ ਨੂੰ ਲੈ ਕੇ ਰਾਤ ਤੋਂ ਹੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਤੇ ਸੀ.ਪੀ.ਐੱਫ. (CPF) ਕਰਮਚਾਰੀ ਯੂਨੀਅਨ ਦੇ ਆਗੂਆਂ ਨੂੰ ਥਾਣਾ ਸਿਟੀ-2 ਸਮੇਤ ਹੋਰ ਪੁਲਿਸ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਮਕੋਟ, ਸੀ.ਪੀ.ਐੱਫ. ਯੂਨੀਅਨ ਦੇ ਮਾਲਵਾ ਜ਼ੋਨ ਇੰਚਾਰਜ ਧਰਮਿੰਦਰ ਸਿੰਘ ਹੀਰੇਵਾਲਾ ਸਮੇਤ ਦਰਸ਼ਨ ਸਿੰਘ ਅਲੀਸ਼ੇਰ, ਲਖਵਿੰਦਰ ਮਾਨ, ਨਵੀਨ ਬੋਹਾ, ਅੰਗਰੇਜ਼ ਸਹਨੇਵਾਲੀ, ਹਰਫੂਲ ਬੋਗਾ, ਰਾਜੇਸ਼ ਬੁਢਲਾਡਾ ਤੋਂ ਇਲਾਵਾ ਹੋਰ ਅਧਿਆਪਕ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਉੱਧਰ, ਅਧਿਆਪਕ ਜਥੇਬੰਦੀਆਂ ਨੇ ਹਿਰਾਸਤ ਵਿੱਚ ਲਏ ਗਏ ਅਧਿਆਪਕਾਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਅਧਿਆਪਕਾਂ ਨੂੰ ਸਕੂਲ ਦੀ ਛੁੱਟੀ ਹੋਣ ਤੋਂ ਬਾਅਦ ਥਾਣਾ ਸਿਟੀ-2 ਦੇ ਬਾਹਰ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।