ਅਧਿਆਪਕਾਂ ਨੂੰ ਰਾਸ਼ਨ ਕਾਰਡਾਂ ਦੀ ਪੜਤਾਲ ’ਚ ਲਾਇਆ, ਅਖੌਤੀ ਸਿੱਖਿਆ ਕ੍ਰਾਂਤੀ ਦੇ ਡਰਾਮੇ ’ਚ ਸਕੂਲ ਖਾਲੀ : ਡੀਟੀਐਫ਼ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੇਂ ਰਾਸ਼ਨ
Publish Date: Mon, 07 Sep 2026 05:11 PM (IST)
Updated Date: Mon, 07 Sep 2026 05:13 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੇਂ ਰਾਸ਼ਨ ਕਾਰਡਾਂ ਲਈ ਆਈਆਂ ਅਰਜ਼ੀਆਂ ਦੀ ਪੜਤਾਲ ਕਰਨ ਵਾਸਤੇ 658 ਸਰਕਾਰੀ ਸਕੂਲ ਅਧਿਆਪਕਾਂ ਨੂੰ ਤਾਇਨਾਤ ਕੀਤਾ ਹੈ। ਪਹਿਲਾਂ ਹੀ ਐੱਸਆਈਆਰ, ਡਰੱਗ ਸਰਵੇ, ਜਣਗਣਨਾ ਅਤੇ ਹੋਰ ਗ਼ੈਰ ਵਿਦਿਅਕ ਕੰਮਾਂ ਵਿੱਚ ਉਲਝੇ ਅਧਿਆਪਕਾਂ ਨੂੰ ਇਕ ਇਕ ਵਾਰ ਫ਼ਿਰ ਸਕੂਲਾਂ ਤੋਂ ਬਾਹਰ ਕਰ ਦਿੱਤਾ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਤਾਇਨਾਤੀ ਉਸ ਸਮੇਂ ਕੀਤੀ ਗਈ ਹੈ, ਜਦੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੰਦਰੂਨੀ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ ਅਤੇ ਪਹਿਲਾਂ ਹੀ ਤਕਰੀਬਨ 25 ਹਜ਼ਾਰ ਅਧਿਆਪਕ ਵੱਖ ਵੱਖ ਗ਼ੈਰ ਵਿਦਿਅਕ ਕੰਮਾਂ ਲਈ ਸਕੂਲਾਂ ਤੋਂ ਬਾਹਰ ਕੀਤੇ ਹੋਏ ਹਨ। ਆਗੂਆਂ ਨੇ ਕਿਹਾ ਕਿ ਸਿਖਿਆ ਮਹਿਕਮੇ ਵਿੱਚ ਮਨਜ਼ੂਰ ਤਕਰੀਬਨ ਸਵਾ ਲੱਖ ਅਧਿਆਪਕਾਂ ਵਿੱਚੋਂ 35 ਹਜ਼ਾਰ ਦੇ ਕਰੀਬ ਪੋਸਟਾਂ ਪਹਿਲਾਂ ਹੀ ਖਾਲੀ ਹਨ ਅਤੇ 250000 ਦੇ ਕਰੀਬ ਅਧਿਆਪਕ ਗ਼ੈਰ ਵਿਦਿਅਕ ਕੰਮਾਂ ਵਿੱਚ ਲਗਾਏ ਹੋਏ ਹਨ ਤਾਂ ਸਕੂਲਾਂ ਦਾ ਕੀ ਹਾਲ ਹੋਵੇਗਾ? ਡੀਟੀਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਨਵੰਬਰ ਮਹੀਨੇ ਤੋਂ ਹੋਣ ਵਾਲੀ ਜਣਗਣਨਾ ਵਿੱਚ ਤਕਰੀਬਨ 65000 ਅਧਿਆਪਕਾਂ ਨੂੰ ਸਕੂਲਾਂ ਵਿੱਚੋਂ ਬਾਹਰ ਕਰ ਦਿੱਤਾ ਜਾਵੇਗਾ। ਜੱਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਕਿਹਾ ਕਿ ਇਹ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੈ। ਸਰਕਾਰ ਆਪਣੇ ਰਾਜਨੀਤਕ ਹਿੱਤਾਂ ਦੀ ਪੂਰਤੀ ਲਈ ਅਧਿਆਪਕਾਂ ਨੂੰ ਪੜ੍ਹਾਉਣ ਦੀ ਘਰ ਹੋਰ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋਂ ਦੂਰ ਕਰ ਰਹੀ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਹਰ ਤਰ੍ਹਾਂ ਦੇ ਗ਼ੈਰ ਵਿਦਿਅਕ ਕੰਮਾਂ ਤੋਂ ਫ਼ਾਰਗ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਦਿੱਤਾ ਜਾਵੇ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਰੰਜਣ ਮਾਨਸਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।