ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਅਧਿਆਪਕਾਂ ਵੱਲੋਂ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ
ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ
Publish Date: Tue, 15 Sep 2026 04:55 PM (IST)
Updated Date: Tue, 15 Sep 2026 04:56 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਅਧਿਆਪਕਾਂ ਵੱਲੋਂ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਪ੍ਰੋਫ਼ੈਸਰ ਮਨਦੀਪ ਕੌਰ ਨੇ ਦੱਸਿਆ ਕਿ ਪਿਛਲੇ 28 ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਕੈਂਪ ਵਿਖੇ ਲਗਾਤਾਰ ਰੋਸ ਧਰਨਾ ਲਗਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਉਨ੍ਹਾਂ ਨੂੰ ਬਣਦੇ ਹੱਕ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਯੂਜੀਸੀ ਰੈਗੂਲੇਸ਼ਨ 2018 ਨੂੰ ਉਨ੍ਹਾਂ ਤੇ ਇੰਨ੍ਹ ਬਿੰਨ੍ਹ ਲਾਗੂ ਨਹੀਂ ਕੀਤਾ ਅਤੇ ਕੋਰਟ ਦੇ ਦਿੱਤੇ ਹੋਏ ਹੁਕਮਾਂ ਦੀ ਤੌਹੀਨ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਾਡੇ ਤੇ ਜਲਦ ਤੋਂ ਜਲਦ ਯੂਜੀਸੀ ਰੈਗੂਲੇਸ਼ਨ 2018 ਨੂੰ ਲਾਗੂ ਕਰਕੇ ਸਾਡੇ ਬਣਦੇ ਹੱਕ ਸਾਨੂੰ ਦੇਵੇ। ਇਸ ਮੌਕੇ ਕਾਲਜ ਦੇ ਸਮੂਹ ਕੰਟਰੈਕਟ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਮੁੱਚੀ ਅਥਾਰਟੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫ਼ੈਸਰ ਮਨਦੀਪ ਕੌਰ, ਪ੍ਰੋਫ਼ੈਸਰ ਹਰਜੀਤ ਸਿੰਘ, ਡਾ. ਬੱਲਮ ਲੀਂਬਾ, ਪ੍ਰੋਫ਼ੈਸਰ ਸੁਚਰੀਤ ਕੌਰ ਆਦਿ ਹਾਜ਼ਰ ਸਨ।