ਕੁਲਜੀਤ ਸਿੰਘ ਸਿੱਧੂ, ਮਾਨਸਾ : ਮਾਨਸਾ ਪੁਲਿਸ ਨੇ ਐਤਵਾਰ ਨੂੰ ਨਸ਼ੀਲੇ ਪਦਾਰਥ ਬਰਮਾਦ ਕਰਨ ਦੀ ਲੜੀ ਵਿਚ ਐਤਵਾਰ ਨੂੰ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜਸਪਾਲ ਸਿੰਘ ਵਾਸੀ ਨਰਿੰਦਰਪੁਰਾ ਨੂੰ ਕਾਬੂ ਕਰਕੇ 9 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ਤੇ ਉਸ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਗਿ੍ਫਤਾਰ ਮੁਲਜ਼ਮ ਦੀ ਮੁਢਲੀ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਵੀਰਪਾਲ ਕੌਰ ਵਾਸੀ ਸੁਨਾਮ ਨੂੰ ਮੁਲਜ਼ਮ ਨਾਮਜਦ ਕੀਤਾ ਗਿਆ ਹੈ, ਜਿਸਦੀ ਗਿ੍ਫਤਾਰੀ ਬਾਕੀ ਹੈ।

ਇਸ ਤੋਂ ਇਲਾਵਾ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਨਿਸ਼ਾਨ ਸਿੰਘ ਵਾਸੀ ਝੰਡਾਂ ਕਲਾਂ ਤੋਂ 200 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਨਾਇਬ ਸਿੰਘ ਵਾਸੀ ਕੁਸ਼ਲਾ ਤੋਂ 100 ਲੀਟਰ ਲਾਹਣ ਬਰਾਮਦ ਕੀਤਾ, ਪਰ ਮੁਲਜ਼ਮ ਦੀ ਗਿ੍ਫਤਾਰੀ ਬਾਕੀ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਨਛੱਤਰ ਸਿੰਘ ਵਾਸੀ ਖਿਆਲੀ ਚਹਿਲਾਂ ਵਾਲੀ ਨੂੰ ਕਾਬੂ ਕਰ ਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਅਜੇ ਕੁਮਾਰ ਤੇ ਮੁਰਲੀ ਰਾਮ ਵਾਸੀਆਨ ਬੁਢਲਾਡਾ ਨੂੰ ਮੋਟਰਸਾਈਕਲ ਸਪਲੈਂਡਰ ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ, ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਸੁਖਪਾਲ ਸਿੰਘ ਭੋਲਾ ਵਾਸੀ ਅਕਲੀਆ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ, ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜਰਨੈਲ ਸਿੰਘ ਵਾਸੀ ਦਲੇਲ ਸਿੰਘ ਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ, ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ, ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਰਣਜੀਤ ਸਿੰਘ ਵਾਸੀ ਸਿਰਸੀਵਾਲਾ ਨੂੰ ਕਾਬੂ ਕਰ ਕੇ 9 ਬੋਤਲਾਂ ਸ਼ਰਾਬ, ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਪਾਲਾ ਸਿੰਘ ਵਾਸੀ ਝੰਡਾ ਕਲਾਂ ਤੋਂ 9 ਬੋਤਲਾ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਗਈ, ਪਰ ਮੁਲਜ਼ਮ ਦੀ ਗਿ੍ਫਤਾਰੀ ਬਾਕੀ ਹੈ। ਇਸੇ ਤਰ੍ਹਾਂ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਵਾਸੀ ਰੱਲਾ ਨੂੰ ਕਾਬੂ ਕਰ ਕੇ 8 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕਰਕੇ ਮੁਲਜ਼ਮ ਦੇ ਵਿਰੁੱਧ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।