ਤਿੰਨਕੋਨੀ ਨੇੜੇ ਮਾਹੌਲ ਬਣਿਆ ਤਣਾਅਪੂਰਨ, ਫੋਰੈਂਸਿਕ ਵੈਨ ਨੂੰ ਦੇਖ ਕੇ ਭੜਕੇ ਪ੍ਰਦਰਸ਼ਨਕਾਰੀ; ਨਾਅਰੇਬਾਜ਼ੀ ਕਰਦਿਆਂ ਵਾਪਸ ਮੋੜੀ ਵੈਨ
ਮਾਨਸਾ ਵਿੱਚ ਤਿੰਨਕੋਨੀ ਨੇੜੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀ ਉਸ ਸਮੇਂ ਭੜਕ ਗਏ, ਜਦੋਂ ਪੰਜਾਬ ਪੁਲਿਸ ਦੀ ਫੋਰੈਂਸਿਕ ਵੈਨ ਉੱਥੋਂ ਲੰਘਣ ਲੱਗੀ। ਪ੍ਰਦਰਸ਼ਨਕਾਰੀਆਂ ਨੇ ਵੈਨ ਨੂੰ ਵਾਪਸ ਭੇਜਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਕਾਰਨ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ। ਸਥਿਤੀ ਨੂੰ ਵਿਗੜਦਾ ਦੇਖਦਿਆਂ ਪੁਲਿਸ ਵੱਲੋਂ ਫੋਰੈਂਸਿਕ ਵੈਨ ਨੂੰ ਵਾਪਸ ਮੋੜ ਲਿਆ ਗਿਆ।
Publish Date: Wed, 28 Oct 2026 11:32 AM (IST)
Updated Date: Wed, 28 Oct 2026 11:34 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਮਾਨਸਾ ਵਿੱਚ ਤਿੰਨਕੋਨੀ ਨੇੜੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀ ਉਸ ਸਮੇਂ ਭੜਕ ਗਏ, ਜਦੋਂ ਪੰਜਾਬ ਪੁਲਿਸ ਦੀ ਫੋਰੈਂਸਿਕ ਵੈਨ ਉੱਥੋਂ ਲੰਘਣ ਲੱਗੀ। ਪ੍ਰਦਰਸ਼ਨਕਾਰੀਆਂ ਨੇ ਵੈਨ ਨੂੰ ਵਾਪਸ ਭੇਜਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਕਾਰਨ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ। ਸਥਿਤੀ ਨੂੰ ਵਿਗੜਦਾ ਦੇਖਦਿਆਂ ਪੁਲਿਸ ਵੱਲੋਂ ਫੋਰੈਂਸਿਕ ਵੈਨ ਨੂੰ ਵਾਪਸ ਮੋੜ ਲਿਆ ਗਿਆ।
ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਦੋਸ਼ ਲਾਇਆ ਕਿ ਧਰਨੇ ਵਿੱਚ ਸ਼ਾਮਲ ਹੋਣ ਲਈ ਆ ਰਹੇ ਲੋਕਾਂ ਨੂੰ ਰੋਕਣ ਵਾਸਤੇ ਭੈਣੀਬਾਘਾ, ਭਾਈਦੇਸਾ ਸਮੇਤ ਹੋਰ ਥਾਵਾਂ ’ਤੇ ਪੁਲਿਸ ਨਾਕੇ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕਈ ਸਾਥੀਆਂ ਨੂੰ ਪਹਿਲਾਂ ਹੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ। ਨੌਜਵਾਨਾਂ ਨੇ ਕਿਹਾ ਕਿ ਧਰਨੇ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀ ਇਸ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਫੋਰੈਂਸਿਕ ਵੈਨ ਵਾਪਸ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਲਗਾ ਕੇ ਸਿਰਸਾ ਵੱਲ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ। ਇਸ ਤੋਂ ਪਹਿਲਾਂ ਵਾਹਨਾਂ ਦੀ ਆਵਾਜਾਈ ਲਈ ਰਸਤਾ ਖੋਲ੍ਹਿਆ ਗਿਆ ਸੀ, ਪਰ ਬਾਅਦ ਵਿੱਚ ਇਸ ਨੂੰ ਮੁੜ ਬੰਦ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਤਿੰਨਕੋਨੀ ਨੇੜੇ ਤਣਾਅ ਦਾ ਮਾਹੌਲ ਬਣਿਆ ਰਿਹਾ।