ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਕੇਸ ਦਰਜ
ਡੋਪ ਟੈਸਟ ਪਾਜ਼ੇਟਿਵ ਪਾਏ
Publish Date: Sun, 22 Feb 2026 05:28 PM (IST)
Updated Date: Mon, 23 Feb 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡੋਪ ਟੈਸਟ ਪਾਜ਼ੇਟਿਵ ਪਾਏ ਜਾਣ ‘ਤੇ ਵਿਅਕਤੀ ਖ਼ਿਲਾਫ਼ ਥਾਣਾ ਬਰੇਟਾ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਹੌਲ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਜਦ ਗਸ਼ਤ ਕਰ ਰਹੀ ਸੀ ਤਾਂ ਮੁਲਜ਼ਮ ਦਲਵੀਰ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਡੋਪ ਟੈਸਟ ਪਾਜ਼ੇਟਿਵ ਆਇਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਮੁਲਜ਼ਮ ਦਲਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।