ਸਾਢੇ ਚਾਰ ਗ੍ਰਾਮ ਹੈਰੋਇਨ ਸਣੇ ਇਕ ਕਾਬੂ
ਥਾਣਾ ਸਿਟੀ ਬੁਢਲਾਡਾ
Publish Date: Sun, 25 Jan 2026 07:33 PM (IST)
Updated Date: Mon, 26 Jan 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣਮਾਨਸਾ : ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਹੈਰੋਇਨ ਸਮੇਤ ਇਕ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਦਰਸ਼ਨ ਸਿੰਘ ਉਰਫ਼ ਗੁਰੀ ਵਾਸੀ ਟਾਹਲੀਆਂ ਤੇ ਹਰਵਿੰਦਰ ਸਿੰਘ ਉਰਫ਼ ਕਾਲੂ ਵਾਸੀ ਰਾਮਪੁਰ ਮੰਡੇਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਇਸ ਦੌਰਾਨ ਉਨ੍ਹਾਂ ਕੋਲੋਂ ਸਾਢੇ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।