6 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਥਾਣਾ ਜੋਗਾ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਇੱਕ ਨੂੰ
Publish Date: Wed, 25 Mar 2026 08:34 PM (IST)
Updated Date: Thu, 26 Mar 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਥਾਣਾ ਜੋਗਾ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਇੱਕ ਨੂੰ ਕਾਬੂ ਕਰ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਸਵਰਨ ਕੌਰ ਨੇ ਦੱਸਿਆ ਕਿ ਜਦ ਗੁਰਪ੍ਰੀਤ ਸਿੰਘ ਉਰਫ਼ ਚੈਨੀ ਵਾਸੀ ਬੁਰਜ ਹਰੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ’ਚ ਮੁਲਜ਼ਮ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।