7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਥਾਣਾ ਸਰਦੂਲਗੜ੍ਹ ਪੁਲਿਸ
Publish Date: Fri, 27 Feb 2026 03:59 PM (IST)
Updated Date: Fri, 27 Feb 2026 04:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣਮਾਨਸਾ ਥਾਣਾ ਸਰਦੂਲਗੜ੍ਹ ਪੁਲਿਸ ਨੇ 7 ਗ੍ਰਾਮ ਹੈਰੋਇਨ ਸਮੇਤ ਇਕ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਰਾਜ ਸਿੰਘ ਨੇ ਦੱਸਿਆ ਕਿ ਸੰਦੀਪ ਵਾਸੀ ਨੇੜੇ ਬੱਸ ਸਟੈਂਡ, ਵਾਰਡ ਨੰਬਰ. 19 , ਰੋੜੀ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਲਜ਼ਮ ਸੰਦੀਪ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।