15 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਥਾਣਾ ਸਰਦੂਲਗੜ੍ਹ ਪੁਲਿਸ ਨੇ
Publish Date: Thu, 14 May 2026 04:59 PM (IST)
Updated Date: Thu, 14 May 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਥਾਣਾ ਸਰਦੂਲਗੜ੍ਹ ਪੁਲਿਸ ਨੇ 15 ਗ੍ਰਾਮ ਹੈਰੋਇਨ ਸਮੇਤ ਇੱਕ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚਸੀ ਗਗਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਆਸ਼ੂ ਸਿੰਘ ਉਰਫ਼ ਬਿੱਲਾ ਵਾਸੀ ਵਾਰਡ ਨੰਬਰ 02 ਸਾਧੂਵਾਲਾ ਰੋਡ ਸਰਦੂਲਗੜ੍ਹ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ’ਚ ਮੁਲਜ਼ਮ ਆਸ਼ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਥਾਦਾ ਸਿਟੀ ਬੁਢਲਾਡਾ ਪੁਲਿਸ ਨੇ 80 ਲੀਟਰ ਲਾਹਣ ਸਮੇਤ ਇੱਕ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸੀ. ਸਿ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਕਰਦਿਆਂ ਫੁੱਲੂਆਲਾ ਡੋਗਰਾ ਤੋਂ ਮੁਲਜ਼ਮ ਹਰਮੇਲ ਸਿੰਘ ਵਾਸੀ ਫੁੱਲੂਆਲਾ ਡੋਗਰਾ ਨੂੰ 80 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।