ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 22 ਨਵੰਬਰ ਨੂੰ
ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ
Publish Date: Fri, 20 Nov 2026 04:57 PM (IST)
Updated Date: Fri, 20 Nov 2026 04:58 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਮਾਨਸਾ : ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਮਹਾਨ ਪ੍ਰਕਾਸ਼ ਪੁਰਬ 22 ਨਵੰਬਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਮਦੇਵ ਟਾਂਕਸ਼ਤਰੀ ਸਭਾ ਦੇ ਪ੍ਰਧਾਨ ਮਾਸਟਰ ਦੀਦਾਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼੍ਰੋਮਣੀ ਭਗਤ ਨਾਮਦੇਵ ਭਵਨ (ਉਸਾਰੀ ਅਧੀਨ), 33 ਫੁੱਟੀ ਲੱਲੂਆਣਾ ਰੋਡ, ਕੋਰਟ ਕੰਪਲੈਕਸ ਦੀ ਬੈਕ ਸਾਈਡ, ਮਾਨਸਾ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਹੋਵੇਗੀ ਅਤੇ 22 ਨਵੰਬਰ ਨੂੰ ਭੋਗ ਉਪਰੰਤ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਢਾਡੀ ਜੱਥਾ ਹਰਵਿੰਦਰ ਸਿੰਘ ਬੱਗਾ ( ਦਮਦਮਾ ਸਾਹਿਬ ਵਾਲੇ) ਜੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਭਗਤ ਨਾਮਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਮਾਸਟਰ ਦੀਦਾਰ ਸਿੰਘ ਨੇ ਦੱਸਿਆ ਕਿ 22 ਨਵੰਬਰ ਨੂੰ ਸਮਾਗਮ ਦੌਰਾਨ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।