9ਵਾਂ ਰਾਸ਼ਟਰੀ ਪੋਸ਼ਣ ਮਾਹ 2026 ਬੱਚਿਆਂ ਨਾਲ ਮਨਾਇਆ
ਮਾਨਯੋਗ ਡਿਪਟੀ ਕਮਿਸ਼ਨਰ ਮਾਨਸਾ
Publish Date: Thu, 10 Sep 2026 04:49 PM (IST)
Updated Date: Fri, 11 Sep 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਮਾਨਸਾ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਤੇ ਹਰਜ਼ਿੰਦਰ ਕੌਰ ਦੇ ਹੁਕਮਾਂ ਅਨੁਸਾਰ ਔਰਤ ਅਤੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ 9ਵਾਂ ਰਾਸ਼ਟਰੀ ਪੋਸ਼ਣ ਮਾਹ 9 ਸਤੰਬਰ ਤੋਂ 8 ਅਕਤੂਬਰ 2026 ਤੱਕ ਪੂਰ੍ਹੇ ਦੇਸ਼ ਸਮੇਤ ਪੰਜਾਬ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੋਸ਼ਣ ਸਬੰਧੀ ਜਾਣਕਾਰੀ ਦਿੱਤੀ ਗਈ। ਪੋਸ਼ਣ ਮਾਹ ਦੌਰਾਨ ਆਂਗਣਵਾੜੀ ਸੈਂਟਰ ਵਿਖੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਤਾਵਾਂ ਲਈ ਤਾਜ਼ਾ ਪਕਾਇਆ ਗਰਮ ਭੋਜਨ ਮੁਹੱਈਆ ਕਰਵਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ, ਭੋਜਨ ਬਿਲਕੁਲ ਤਾਜ਼ਾ, ਭਿੰਨ ਭਿੰਨ ਕਿਸਮਾਂ ਦਾ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ, ਜੋ ਬੱਚਿਆਂ ਦੇ ਸਰਬਪੱਖੀ ਸਰੀਰਿਕ ਅਤੇ ਮਾਨਸਿਕ ਵਿਕਾਸ ਵਿੱਤ ਸਹਾਈ ਸਿੱਧ ਹੋਵੇਗਾ। ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸਿਹਤਮੰਦ ਖਾਣਪੀਣ ਦੀਆਂ ਆਦਤਾਂ ਨੂੰ ਉਤਾਸ਼ਿਤ ਕਰਨਾ ਅਤੇ ਕੁਪੋਸ਼ਣ ਨੂੰ ਜੜੋਂ ਖ਼ਤਮ ਕਰਨਾ ਹੈ। ਉਨ੍ਹਾਂ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਾਲਾਨਾ ਪੋਸ਼ਣ ਮਾਹ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਬੱਚਿਆਂ ਦੀ ਚੰਗੀ ਸਿਹਤ ਬਣਾਉਣ।