- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਤੋਂ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਮਾਨਸਾ ਤੋਂ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਸੈੱਲ ਦੇ ਇੰਚਾਰਜ ਪ੍ਰਦੀਪ ਸ਼ਰਮਾ ਨੇ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਗਠਜੋੜ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਨਹੀਂ, ਸਗੋਂ ਦੋਵਾਂ ਪਾਰਟੀਆਂ ਵੱਲੋਂ ਆਪਣੇ ਸਿਆਸੀ ਵਜੂਦ ਅਤੇ ਸਾਖ਼ ਨੂੰ ਬਚਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੇ ਜੋ ਕੁਝ ਦੇਖਿਆ, ਉਸ ਤੋਂ ਸੂਬੇ ਦੇ ਲੋਕ ਭਲੀਭਾਂਤ ਜਾਣੂ ਹਨ। ਦੂਜੇ ਪਾਸੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਲੜੇ ਗਏ ਸੰਘਰਸ਼ ਨੂੰ ਵੀ ਪੰਜਾਬ ਦੇ ਲੋਕ ਕਦੇ ਨਹੀਂ ਭੁੱਲ ਸਕਦੇ। ਕਿਸਾਨਾਂ ਨੇ ਕੜਾਕੇ ਦੀ ਠੰਢ, ਤਪਦੀਆਂ ਗਰਮੀਆਂ ਅਤੇ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ। ਸੰਘਰਸ਼ ਦੌਰਾਨ 750 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਚਲੀਆਂ ਗਈਆਂ, ਜਿਨ੍ਹਾਂ ਦੀ ਕੁਰਬਾਨੀ ਨੂੰ ਪੰਜਾਬ ਹਮੇਸ਼ਾ ਯਾਦ ਰੱਖੇਗਾ। ਪ੍ਰਦੀਪ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਪਾਰਟੀਆਂ ਦੇ ਮੌਕਾਪ੍ਰਸਤ ਸਮਝੌਤਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਧਰਮ, ਮਜ਼ਹਬ ਅਤੇ ਕੱਟੜਤਾ ਦੀ ਰਾਜਨੀਤੀ ਤੋਂ ਦੂਰ ਰਹਿ ਕੇ ਹਰ ਵਰਗ, ਹਰ ਧਰਮ ਅਤੇ ਹਰ ਭਾਈਚਾਰੇ ਦੀ ਆਵਾਜ਼ ਬੁਲੰਦ ਕਰਨ ਵਾਲੀ ਕਾਂਗਰਸ ਪਾਰਟੀ ਦਾ ਸਾਥ ਦੇਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋਣ।