ਮਾਨਸਾ ਤੋਂ ਪ੍ਰੇਮ ਕੁਮਾਰ ਅਰੋੜਾ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਅਕਾਲੀ ਆਗੂਆਂ ’ਚ ਨਵਾਂ ਜੋਸ਼ ਭਰਿਆ
ਸ਼੍ਰੋਮਣੀ ਅਕਾਲੀ ਦਲ ਬਾਦਲ ਨੇ
Publish Date: Thu, 09 Apr 2026 07:22 PM (IST)
Updated Date: Fri, 10 Apr 2026 04:15 AM (IST)

ਫ਼ੋਟੋ : 17 ਐਮਏਐਨ ਕੈਪਸ਼ਨ : ਪ੍ਰੇਮ ਕੁਮਾਰ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ। ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ ਭੀਖੀ : ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰਦੇ ਹੋਏ ਹਲਕਾ ਮਾਨਸਾ ਤੋਂ ਪ੍ਰੇਮ ਕੁਮਾਰ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨੇ ਜਾਣ ਨਾਲ ਅਕਾਲੀ ਆਗੂਆਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਭੀਖੀ ਇਲਾਕੇ ਦੇ ਅਕਾਲੀ ਆਗੂਆਂ ਨੇ ਸਰਕਲ ਸਮਾਓਂ ਦੇ ਪ੍ਰਧਾਨ ਮਨਜਿੰਦਰ ਸਿੰਘ ਮਨੀ ਗੁੜਥੜੀ ਦੀ ਅਗੁਵਾਈ ਵਿੱਚ ਪ੍ਰੇਮ ਅਰੋੜਾ ਨੂੰ ਮਿਲ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਮਨੀ ਗੁੜਥੜੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਦਾ ਧੰਨਵਾਦ ਕਰਦਿਆ ਕਿਹਾ ਕਿ ਪ੍ਰੇਮ ਅਰੋੜਾ ਦੇ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਲਈ ਕਮਾਰਕੱਸੇ ਕਸ ਲੈਣ ਤਾਂ ਜੌ 2027 ਵਿਚ ਵੱਧ ਤੋਂ ਵੱਧ ਸੀਟਾਂ ਤੇ ਜਿੱਤ ਹਾਸਿਲ ਕਰਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ, ਕਿਉਂਕਿ ਸ਼ਿਅਦ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਲੋਕਾਂ ਲਈ ਫ਼ਿਕਰਮੰਦ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਅੱਜ ਹਰ ਵਰਗ ਮੌਜੂਦਾ ਸਰਕਾਰ ਤੋਂ ਦੁਖੀ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਜੌ ਬਦਲਾਅ ਦਾ ਨਾਅਰਾ ਲਗਾ ਕੇ ਸਰਕਾਰ ਬਣਾਈ ਗਈ ਸੀ ਉਸ ਤੇ ਉਹ ਖਰੀ ਨਹੀਂ ਉੱਤਰੀ। ਇਸ ਲਈ ਹੁਣ ਪੰਜਾਬ ਦੇ ਲੋਕ ਵੀ ਆਮ ਆਦਮੀ ਪਾਰਟੀ ਨੂੰ ਚਲਦਾ ਕਰਨ ਲਈ ਤਿਆਰ ਬੈਠੇ ਹਨ। ਇਸ ਮੌਕੇ ਉਨ੍ਹਾਂ ਨਾਲ ਯੂਥ ਅਕਾਲੀ ਆਗੂ ਹਰਵਿੰਦਰ ਸਿੰਘ ਧਲੇਵਾਂ ਬਲਾਕ ਸੰਮਤੀ ਮੈਂਬਰ ਰੂਪ ਸਿੰਘ ਖੀਵਾ, ਅਮਰੀਕ ਸਿੰਘ ਸਾਬਕਾ ਸਰਪੰਚ ਖੀਵਾ ਕਲਾਂ, ਸੁਖਵਿੰਦਰ ਸਿੰਘ ਸਰਪੰਚ ਧਲੇਵਾਂ, ਜਗਜੀਤ ਸਿੰਘ ਸਰਪੰਚ ਖੀਵਾ ਖੁਰਦ, ਨਿਰਭੈ ਸਿੰਘ ਸਮਾਉਂ, ਪੰਮੀ ਸਿੰਘ ਪੰਚ ਸਮਾਉਂ, ਹਰਦੇਵ ਸਿੰਘ ਸਾਬਕਾ ਸਰਪੰਚ ਖੀਵਾ ਦਿਆਲੂਵਾਲਾ, ਜਥੇਦਾਰ ਨਰਾਇਣ ਸਿੰਘ ਮੱਤੀ, ਨਛੱਤਰ ਸਿੰਘ ਕੋਟੜਾ, ਗੁਰਤੇਜ ਸਿੰਘ ਜਵੰਦਾ ਸਮਾਉਂ ਵੀ ਹਾਜ਼ਰ ਸਨ।