ਸ਼ਾਨਦਾਰ ਰਿਹਾ ਦਸਮੇਸ਼ ਸਕੂਲ ਦਾ ਇਨਾਮ ਵੰਡ ਸਮਾਗਮ
ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ
Publish Date: Mon, 02 Feb 2026 08:55 PM (IST)
Updated Date: Tue, 03 Feb 2026 04:14 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਵਿੱਚ 31 ਜਨਵਰੀ ਦਿਨ ਸ਼ਨਿੱਚਰਵਾਰ ਨੂੰ ਸਹਿਜ ਪਾਠ ਦੇ ਭੋਗ ਪਾਏ ਜਾਣ ਉਪਰੰਤ ਇਨਾਮ ਵੰਡ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਵਿੱਦਿਆ ਤੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸੈਸ਼ਨ 2024-25 ਦੌਰਾਨ ਬੋਰਡ ਪ੍ਰੀਖਿਆ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਵਿੱਚ ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਉੱਥੇ ਹੀ ਖੇਡਾਂ ’ਚ ਜ਼ੋਨ, ਜ਼ਿਲ੍ਹਾ ਤੇ ਪੰਜਾਬ ਪੱਧਰ ਤੇ ਮੱਲਾਂ ਮਾਰਨ ਵਾਲੇ ਸਕੂਲ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਜਮਾਤਾਂ ਵਿੱਚੋਂ ਸਭ ਤੋਂ ਵੱਧ ਹਾਜ਼ਰੀਆਂ ਵਾਲੇ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਬਾਰ੍ਹਵੀਂ ਦੇ ਵਿਦਿਆਰਥੀ ਦੀਪ ਜੁਝਾਰ ਸਿੰਘ ਨੂੰ ਤੇ ਸਾਕਸ਼ੀ ਨੂੰ ਸਕੂਲ ਦਾ ਵਧੀਆ ਵਿਦਿਆਰਥੀ ਐਲਾਨਿਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਮਾਪੇ ਸਾਹਿਬਾਨ ਤੇ ਹਾਜ਼ਰ ਦਰਸ਼ਕਾਂ ਨੂੰ ਬਹੁਤ ਪਸੰਦ ਆਇਆ। ਨੰਨੇ ਮੁੰਨੇ ਵਿਦਿਆਰਥੀਆਂ ਦੀ ਪੇਸ਼ਕਸ਼ ਨੇ ਸਭ ਨੂੰ ਹੈਰਾਨ ਕੀਤਾ, ਜਿੱਥੇ ਗਿਆਰਵੀਂ ਜਮਾਤ ਦੇ ਲੜਕੇ ਦੀ ਸਕਿੱਟ ਨੇ ਦਰਸ਼ਕਾਂ ਨੂੰ ਖੂਬ ਹਸਾਇਆ, ਉੱਥੇ ਖੇਡਣ ਦੇ ਦਿਨ ਚਾਰ ਤੇ ਧੀਆਂ ਗੀਤ ਨੇ ਦਰਸ਼ਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ। ਸਮਾਗਮ ਦੇ ਮੁੱਖ ਮਹਿਮਾਨ ਸੰਤ ਪ੍ਰਸ਼ੋਤਮ ਦਾਸ ਜੀ ਵਿਰਕਤ ਕੁਟੀਆ ਮਾਨਸਾ ਖੁਰਦ ਅਤੇ ਵਿਸ਼ੇਸ਼ ਮਹਿਮਾਨ ਗੁਰਪ੍ਰੀਤ ਸਿੰਘ ਭੁੱਚਰ ਚੈਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਮਾਨਸਾ ਸਨ, ਜਿਨ੍ਹਾਂ ਨੇ ਆਪਣੇ ਪ੍ਰੇਰਣਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਾਇਆ। ਮਨੈਜਮੈਟ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਜੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਡਾਇਰੈਕਟਰ ਜੁਗਰਾਜ ਸਿੰਘ ਜੀ ਨੇ ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹੀ ਤੇ ਵਿੱਦਿਅਕ ਤੇ ਖੇਡਾਂ ’ਚ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਪਰਮਪ੍ਰੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਨੈਜਮੈਟ ਕਮੇਟੀ ਦੇ ਮੈਂਬਰ ਸਾਹਿਬਾਨ, ਸਕੱਤਰ ਸੁਖਵਿੰਦਰ ਸਿੰਘ ਸਿੱਧੂ, ਮਨੈਜਰ ਹੰਸ ਰਾਜ ਜੀ ਤੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਰਹੇ।