ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸਾਲਾਨਾ ਖੇਡ ਮੇਲਾ ਅਤੇ ਇਨਾਮ ਵੰਡ ਸਮਾਰੋਹ ਉਤਸ਼ਾਹ ਨਾਲ ਕਰਵਾਇਆ ਗਿਆ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ
Publish Date: Sat, 28 Nov 2026 05:38 PM (IST)
Updated Date: Sat, 28 Nov 2026 05:40 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਕੌੜੀ ਵਾੜਾ ਵਿਖੇ ਸਾਲਾਨਾ ਖੇਡ ਮੇਲਾ ਤੇ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜੋਸ਼ ਨਾਲ ਭਾਗ ਲਿਆ। ਐਥਲੈਟਿਕਸ ਮੁਕਾਬਲਿਆਂ ਤਹਿਤ 100, 200 ਅਤੇ 400 ਮੀਟਰ ਦੌੜ, ਰਿਲੇਅ ਦੌੜ, ਗੋਲਾ ਸੁੱਟਣਾ, ਲੰਮੀ ਛਾਲ ਅਤੇ ਉੱਚੀ ਛਾਲ ਦੇ ਮੁਕਾਬਲੇ ਕਰਵਾਏ ਗਏ। ਛੋਟੇ ਬੱਚਿਆਂ ਲਈ ਨਿੰਬੂ ਦੌੜ, ਬੋਰੀ ਦੌੜ ਅਤੇ ਤਿੰਨ ਟੰਗੀ ਦੌੜ ਵਰਗੀਆਂ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਨਾਟਕ, ਕੋਰੀਓਗ੍ਰਾਫੀ ਅਤੇ ਗਿੱਧੇ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ, ਜਿਨ੍ਹਾਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਸਮਾਰੋਹ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਸੀ। ਅਕੈਡਮੀ ਦੇ ਸਾਬਕਾ ਵਿਦਿਆਰਥੀਆਂ ਪੰਜਾਬ ਪੁਲਿਸ ਤੋਂ ਕੰਵਲਜੀਤ ਸਿੰਘ, ਕਰਨਵੀਰ ਸਿੰਘ ਅਤੇ ਬਿਕਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀਆਂ ਖੇਡਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਅਕੈਡਮੀ ਦੀ ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਅੰਤ ਵਿਚ ਉਨ੍ਹਾਂ ਨੇ ਸਮਾਰੋਹ ਵਿੱਚ ਪਹੁੰਚੇ ਸਮੂਹ ਮਾਪਿਆਂ, ਵਿਦਿਆਰਥੀਆਂ ਅਤੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।