ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਬੀਸੀਏ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ ਮਾਈ ਭਾਗੋ ਡਿਗਰੀ ਰੱਲਾ ਸੰਸਥਾ ਨੂੰ ਅਕਾਦਮਿਕ
Publish Date: Tue, 06 Oct 2026 04:35 PM (IST)
Updated Date: Tue, 06 Oct 2026 04:38 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮਾਈ ਭਾਗੋ ਡਿਗਰੀ ਰੱਲਾ ਸੰਸਥਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਯੋਗ ਅਗਵਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਹਮੇਸ਼ਾ ਚੰਗੇ ਨਤੀਜੇ ਹਾਸਿਲ ਕੀਤੇ ਹਨ। ਇਸੇ ਲੜੀ ਵਿੱਚ ਬੀਤੇ ਦਿਨ੍ਹੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਸੀਏ ਸਮੈਸਟਰ ਪਹਿਲਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਸਹਾਇਕ ਪ੍ਰੋਫ਼ੈਸਰ ਹਰਪ੍ਰੀਤ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਮਨੀਸ਼ਾ ਪੁੱਤਰੀ ਓਮ ਪ੍ਰਕਾਸ਼ ਨੇ ਪਹਿਲਾ, ਰੋਹਨਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਨੇ ਦੂਸਰਾ ਅਤੇ ਕਮਲਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਉਨ੍ਹਾਂ ਕਿਹਾ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਦੀ ਵਧ ਰਹੀ ਮੰਗ ਨੂੰ ਦੇਖਦੇ ਹੋਏ ਵਿਦਿਆਰਥੀਆਂ ਨੂੰ ਇਹਨਾਂ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।