ਮਜ਼ਦੂਰ ਜੱਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ ਪੰਜਾਬ ਦੀਆਂ ਮਜ਼ਦੂਰ ਜੱਥੇਬੰਦੀਆਂ ਦੇ
Publish Date: Tue, 30 Jun 2026 05:29 PM (IST)
Updated Date: Tue, 30 Jun 2026 05:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਪੰਜਾਬ ਦੀਆਂ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਅੱਜ ਸਾਰੇ ਪੰਜਾਬ ਵਿਚ ਪੰਜਾਬ ਸਰਕਾਰ ਨੂੰ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਸੌਂਪੇ ਗਏ ਅਤੇ ਇਸ ਦੀ ਕੜੀ ਵੱਜੋਂ ਜ਼ਿਲ੍ਹੇ ਮਾਨਸਾ ਵਿਚ ਮਜ਼ਦੂਰ ਜੱਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪਿਆ ਗਿਆ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਘਰਾਂਗਣਾਂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਕਾਮਰੇਡ ਕ੍ਰਿਸ਼ਨ ਚੌਹਾਨ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਆਤਮਾ ਸਿੰਘ ਸਰਦੂਲਗੜ੍ਹ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਮਰੇਡ ਬਲਜੀਤ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਨਿਰਮਲ ਸਿੰਘ ਖਾਲਸਾ ਵੀਰ ਖੁਰਦ ਆਦਿ ਆਗੂਆਂ ਨੇ ਕਰਦਿਆਂ ਕਿਹਾ ਕਿ ਮਜ਼ਦੂਰਾਂ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰਾਂ ਦੀਆਂ ਵੱਖ ਵੱਖ ਮੰਗਾਂ ਨੂੰ ਪਹਿਲਾਂ ਕਈ ਵਾਰੀ ਮੰਗ ਪੱਤਰ ਭਗਵੰਤ ਮਾਨ ਸਰਕਾਰ ਨੂੰ ਭੇਜੇ ਗਏ ਹਨ, ਪਰ ਭਗਵੰਤ ਮਾਨ ਸਰਕਾਰ ਵਲੋਂ ਪੰਜ ਸਾਲ ਵਿੱਚ ਇੱਕ ਵੀ ਮਜ਼ਦੂਰਾਂ ਦੀ ਮੰਗ ਲਾਗੂ ਨਹੀਂ ਕੀਤੀ ਅਤੇ ਨਾਂ ਹੀ ਮਜ਼ਦੂਰ ਜੱਥੇਬੰਦੀਆਂ ਨਾਲ ਕੋਈ ਮੀਟਿੰਗ ਕੀਤੀ। ਇਸ ਦੇ ਸਬੰਧ ਵਿੱਚ ਮਜ਼ਦੂਰ ਜੱਥੇਬੰਦੀਆਂ ਅਤੇ ਮਜ਼ਦੂਰਾਂ ਦਾ ਭਗਵੰਤ ਮਾਨ ਸਰਕਾਰ ਖ਼ਿਲਾਫ਼ ਕਾਫੀ ਗੁੱਸਾ ਹੈ। ਆਗੂਆਂ ਨੇ ਕਿਹਾ ਜ਼ੋ ਭਗਵੰਤ ਮਾਨ ਸਰਕਾਰ ਨੇ ਮਜ਼ਦੂਰਾਂ ਨਾਲ ਵੋਟਾਂ ਵੇਲੇ ਵਾਹਦੇ ਕੀਤੇ ਸਨ ਉਨ੍ਹਾਂ ਵਿੱਚੋਂ ਵੀ ਇੱਕ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੇ ਤੇ ਉਲਟਾ ਮੋਦੀ ਸਰਕਾਰ ਦੀ ਨੀਤੀ ਨਾਲ ਸਹਿਮਤ ਹੋਕੇ ਮਨਰੇਗਾ ਕਾਨੂੰਨ ਨੂੰ ਜੀ ਰਾਮ ਜੀ ਸਕੀਮ ਵਿਚ ਬਦਲਣ ਦਾ ਚੋਰੀਓਂ ਮਤਾ ਪਾਸ ਕਰ ਦਿੱਤਾ ਤੇ ਪਹਿਲਾਂ ਮਨਰੇਗਾ ਨੂੰ ਬਚਾਉਣ ਲਈ ਮਨਰੇਗਾ ਮਜ਼ਦੂਰਾਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਪ੍ਰਚਾਰ ਕਰਦੀ ਰਹੀ ਅਤੇ ਨਾਲ ਹੀ ਪੰਜਾਬ ਵਿਚ 12 ਘੰਟੇ ਲੇਬਰ ਤੇ ਮੁਲਾਜ਼ਮਾਂ ਤੋਂ ਕੰਮ ਕਰਵਾਉਣ ਲਈ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਪੰਜਾਬ ਵਿੱਚ ਸੱਦਾ ਦਿੱਤਾ ਗਿਆ। ਪ੍ਰਾਈਵੇਟ ਕੰਪਨੀਆਂ ਵਿਚ ਕੰਮ ਕਰਦੇ ਮੁਲਾਜ਼ਮਾਂ ਅਤੇ ਫ਼ੈਕਟਰੀ ਮਜ਼ਦੂਰਾਂ ਦੇ ਕੰਮ ਦੇ 12 ਘੰਟਿਆਂ ਦੇ ਬਿਆਨ ਦਿੱਤੇ ਜਾ ਰਹੇ ਹਨ। ਇਸ ਨਾਲ ਪੰਜਾਬ ਦੇ ਕਾਮਿਆਂ ਦੀ ਕਿਰਤ ਦੀ ਲੁੱਟ ਦਾ ਰਾਹ ਪੱਧਰਾ ਕੀਤਾ ਗਿਆ। ਆਗੂਆਂ ਨੇ ਕਿਹਾ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਤੇ ਕੋਈ ਧਿਆਨ ਨਾ ਦਿੱਤਾ ਤਾਂ ਮਜ਼ਦੂਰ ਜੱਥੇਬੰਦੀਆਂ ਦੀ ਅਗਲੀ ਮੀਟਿੰਗ ਦੋ ਜੁਲਾਈ ਦੀ ਦੁਆਰਾ ਹੋਵੇਗੀ। ਇਸ ਤੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਮੰਗ ਪੱਤਰ ਦੇਣ ਵੇਲੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਗੁਰਸੇਵਕ ਮਾਨ ਬੀਬੜੀਆਂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਰਤਨ ਭੋਲਾ ਮਾਨਸਾ, ਬੂਟਾ ਸਿੰਘ ਬਰਨਾਲਾ, ਬਲਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।