ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ
Publish Date: Mon, 16 Nov 2026 04:35 PM (IST)
Updated Date: Mon, 16 Nov 2026 04:36 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵੀਸ਼ਰੀ ਤੇ ਕਵਿਤਾਵਾਂ ਪੇਸ਼ ਕਰਕੇ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ। ਇਸ ਦੇ ਨਾਲ ਹੀ ਬੱਚਿਆਂ ਵੱਲੋਂ ਵਿਸ਼ੇਸ਼ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਸਮਾਗਮ ਵਿਚ ਅਕੈਡਮੀ ਦੀ ਸਾਬਕਾ ਵਿਦਿਆਰਥਣ ਡਾ. ਯਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜੋ ਇਸ ਸਮੇਂ ਸਰਕਾਰੀ ਹਸਪਤਾਲ ਸਰਦੂਲਗੜ੍ਹ ਵਿਖੇ ਐੱਮ.ਬੀ.ਬੀ.ਐੱਸ. ਡਾਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਪਿੰਡ ਕੌੜੀਵਾੜਾ ਦੇ ਸਾਬਕਾ ਸਰਪੰਚ ਗੁਰਸੇਵਕ ਸਿੰਘ, ਰਤੀਆ ਜ਼ੋਨ ਦੇ ਸੇਵਾਦਾਰ ਸੁਖਦੇਵ ਸਿੰਘ ਅਤੇ ਬਿਕਰਜੀਤ ਸਿੰਘ, ਅਕੈਡਮੀ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ। ਅਕੈਡਮੀ ਦੀ ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਸਮੂਹ ਸੰਗਤ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਸਮਾਗਮ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। ਸਮੁੱਚਾ ਸਮਾਗਮ ਗੁਰਬਾਣੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪ੍ਰਤੀ ਸ਼ਰਧਾ ਭਰੇ ਮਾਹੌਲ ਵਿੱਚ ਸੰਪੰਨ ਹੋਇਆ।