ਡਾ. ਸੰਦੀਪ ਘੰਡ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਦੀ ਜਸਟਿਸ ਨੂੰ ਕਿਤਾਬ ਭੇਟ
ਡਾ ਸੰਦੀਪ ਘੰਡ ਐਡਵੋਕੇਟ ਲਾਈਫ ਕੋਚ
Publish Date: Fri, 03 Apr 2026 07:04 PM (IST)
Updated Date: Sat, 04 Apr 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡਾ. ਸੰਦੀਪ ਘੰਡ ਐਡਵੋਕੇਟ ਲਾਈਫ਼ ਕੋਚ ਮਾਨਸਾ ਵੱਲੋਂ ਮਾਨਸਿਕ ਸਮੱਸਿਆਵਾਂ ਸਬੰਧੀ ਲਿਖੀ ਕਿਤਾਬ ਫ਼ਰੀ ਯੂਅਰ ਮਾਂਈਡ ਅਤੇ ਮਾਨਸਿਕ ਤਣਾਅ ਤੇ ਕਿਵੇਂ ਕਾਬੂ ਪਾਈਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਹਰਪ੍ਰੀਤ ਕੌਰ ਜੀਵਨ ਨੂੰ ਭੇਂਟ ਕੀਤੀ ਗਈ। ਜ਼ਿਕਰਯੋਗ ਹੈ ਕਿ ਮਾਨਯੋਗ ਜਸਟਿਸ ਹਰਪ੍ਰੀਤ ਕੌਰ ਜੀਵਨ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਵਿਸ਼ੇਸ ਤੌਰ ‘ਤੇ ਸ਼ਾਮਲ ਹੋਣ ਲਈ ਆਏ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਸੈਸ਼ਨ ਜੱਜ ਮਨਜਿੰਦਰ ਸਿੰਘ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਾਸ ਸਿੰਘ ਮਾਨ ਅਤੇ ਸਕੱਤਰ ਮਨਿੰਦਰ ਸਿੰਘ ਸਿੱਧੂ ਅਤੇ ਸੀਨੀਅਰ ਐਡਵੋਕੇਟ ਹਰਿੰਦਰ ਸ਼ਰਮਾ, ਕੇਐਸ ਮਠਾੜੂ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ ਲਖਨਪਾਲ ਅਤੇ ਨਵਦੀਪ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ।