ਕੇਂਦਰ ਸਰਕਾਰ ਨੇ ਫੜਾਈ ਬਾਂਹ, ਪਰ ਪੰਜਾਬ ਸਰਕਾਰ ਨੇ ਫੇਰਿਆ ਮੂੰਹ! ਸੋਢੀ ਨੇ ਖੋਲ੍ਹੀ ਸੂਬਾ ਸਰਕਾਰ ਦੀ ਸੁਸਤੀ ਦੀ ਪੋਲ।
ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮਾਨਸਾ ਦੇ ਦਫਤਰ ਵਿਖੇ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ l ਇਸ ਦੌਰਾਨ ਸੰਬੋਧਨ ਕਰਦੇ ਹੋਏ ਪੰਜਾਬ ਦੇ ਜਰਨਲ ਸਕੱਤਰ ਦਿਆਲ ਦਾਸ ਸੋਢੀ ਨੇ ਕੇਂਦਰ ਸਰਕਾਰ ਵੱਲੋਂ ਮੀਂਹ ਨਾਲ ਪ੍ਰਭਾਵਿਤ ਕਣਕ ਦੀ ਫਸਲ ਸਬੰਧੀ ਕਿਸਾਨਾਂ ਨੂੰ ਦਿੱਤੀ ਗਈ ਵੱਡੀ ਰਾਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
Publish Date: Sat, 18 Apr 2026 02:57 PM (IST)
Updated Date: Sat, 18 Apr 2026 02:59 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮਾਨਸਾ ਦੇ ਦਫਤਰ ਵਿਖੇ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ l ਇਸ ਦੌਰਾਨ ਸੰਬੋਧਨ ਕਰਦੇ ਹੋਏ ਪੰਜਾਬ ਦੇ ਜਰਨਲ ਸਕੱਤਰ ਦਿਆਲ ਦਾਸ ਸੋਢੀ ਨੇ ਕੇਂਦਰ ਸਰਕਾਰ ਵੱਲੋਂ ਮੀਂਹ ਨਾਲ ਪ੍ਰਭਾਵਿਤ ਕਣਕ ਦੀ ਫਸਲ ਸਬੰਧੀ ਕਿਸਾਨਾਂ ਨੂੰ ਦਿੱਤੀ ਗਈ ਵੱਡੀ ਰਾਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਬਰਸਾਤ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਰਬੀ ਮਾਰਕੀਟਿੰਗ ਸੀਜ਼ਨ 2026-27 ਲਈ ਖਰੀਦ ਮਾਪਦੰਡਾਂ ਵਿੱਚ ਵੱਡੀ ਛੂਟ ਦਿੱਤੀ ਹੈ, ਤਾਂ ਜੋ ਕਿਸਾਨਾਂ ਨੂੰ ਆਰਥਿਕ ਨੁਕਸਾਨ ਨਾ ਝੱਲਣਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਸਟਰ ਲਾਸ ਦੀ ਸੀਮਾ 70 ਫੀਸਦੀ ਤੱਕ ਮਨਜ਼ੂਰ ਕੀਤੀ ਗਈ ਹੈl ਟੁੱਟੇ ਅਤੇ ਸਿਕੁੜੇ ਦਾਣਿਆਂ ਦੀ ਹੱਦ 6 ਫੇਸ ਦੀ ਤੋਂ ਵਧਾ ਕੇ 15 ਫੀਸਦੀ ਕੀਤੀ ਗਈ ਹੈ, ਜਦਕਿ ਖਰਾਬ ਦਾਣਿਆਂ ਦੀ ਸੀਮਾ 6 ਫੇਸ ਦੀ ਹੀ ਰੱਖੀ ਗਈ ਹੈ। ਇਹ ਫੈਸਲਾ ਕਿਸਾਨਾਂ ਦੇ ਹਿੱਤ ਵਿੱਚ ਲਿਆ ਗਿਆ ਹੈ ਤਾਂ ਜੋ ਮਜਬੂਰੀ ਵਿੱਚ ਘੱਟ ਕੀਮਤ ‘ਤੇ ਫਸਲ ਵੇਚਣ ਦੀ ਨੌਬਤ ਨਾ ਆਵੇ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹੋਰ ਸਾਰੇ ਸੂਬਿਆਂ ਨੇ 4 ਅਪ੍ਰੈਲ ਨੂੰ ਹੀ ਕੇਂਦਰ ਸਰਕਾਰ ਨੂੰ ਚਿੱਠੀਆਂ ਲਿਖ ਕੇ ਗੇਂਹੂਂ ਦੀ ਖਰੀਦ ਸਬੰਧੀ ਛੋਟ ਦੀ ਮੰਗ ਕਰ ਦਿੱਤੀ ਸੀ, ਜਦਕਿ ਪੰਜਾਬ ਸਰਕਾਰ ਨੇ ਸੁਸਤ ਰਵੱਈਆ ਅਪਣਾਉਂਦੇ ਹੋਏ 9 ਅਪ੍ਰੈਲ ਨੂੰ ਇਹ ਪ੍ਰਕਿਰਿਆ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ 10 ਅਪ੍ਰੈਲ ਨੂੰ ਟੀਮ ਭੇਜ ਕੇ ਜ਼ਰੂਰੀ ਮਨਜ਼ੂਰੀ ਪ੍ਰਦਾਨ ਕਰ ਦਿੱਤੀ, ਤਾਂ ਜੋ ਸਰਕਾਰੀ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੂੰ ਬੇਲੋੜੀ ਅਖਤਿਆਰਬਾਜੀ ਅਤੇ ਗੈਰ-ਜ਼ਰੂਰੀ ਕੰਮਾਂ ਤੋਂ ਧਿਆਨ ਹਟਾ ਕੇ ਮੌਜੂਦਾ ਸਮੇਂ ਵਿੱਚ ਗੇਂਹੂਂ ਦੀ ਖਰੀਦ ਦੇ ਸਬੰਧ ਵਿੱਚ ਟਰਾਂਸਪੋਰਟ,ਢੋਆ-ਢੋਆਈ, ਆਦਿ ‘ਤੇ ਕੇਂਦਰਿਤ ਹੋਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਕੀਮਤੀ ਫਸਲ ਨਾਲ ਲੰਮੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਉਚਿਤ ਮੁੱਲ ਮਿਲ ਸਕੇ।
ਸੋਢੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਕੇਂਦਰ ਸਰਕਾਰ ‘ਤੇ ਲਗਾਏ ਜਾ ਰਹੇ ਦੋਸ਼ ਰਾਜਨੀਤਿਕ ਪ੍ਰੇਰਿਤ ਹਨ। ਉਨ੍ਹਾਂ ਤੱਥਾਂ ਦੇ ਆਧਾਰ ‘ਤੇ ਦੱਸਿਆ ਕਿ ਹੋਰ ਰਾਜਾਂ ਵਾਂਗ ਪੰਜਾਬ ਨੂੰ ਵੀ ਸਮੇਂ ਸਿਰ ਰਾਹਤ ਦਿੱਤੀ ਗਈ ਹੈ ਅਤੇ ਕੇਂਦਰ ਸਰਕਾਰ ਨੇ ਤੇਜ਼ੀ ਅਤੇ ਜ਼ਿੰਮੇਵਾਰੀ ਨਾਲ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਰੀ ਦਾ ਕਾਰਨ ਕੇਂਦਰ ਨਹੀਂ, ਸਗੋਂ ਪੰਜਾਬ ਸਰਕਾਰ ਦੀ ਲੇਟ ਪ੍ਰਤੀਕ੍ਰਿਆ ਹੈ। ਕੇਂਦਰ ਸਰਕਾਰ ਨੇ ਜਟਿਲ ਹਾਲਾਤਾਂ ਦੇ ਬਾਵਜੂਦ ਵੀ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲਏ ਹਨ।
ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੂਨੀਆਂ, ਸਟੇਟ ਮੈਬਰ ਸਤੀਸ਼ ਕੁਮਾਰ , ਸਟੇਟ ਮੈਬਰ ਮੱਖਣ ਲਾਲ ਬਾਸਲ , ਸਟੇਟ ਮੈਬਰ ਸੂਰਜ ਛਾਬੜਾ, ਜ਼ਿਲ੍ਹਾ ਜਨਰਲ ਸਕੱਤਰ ਬੱਬੀ ਦਾਨੇਵਾਲੀਆ, ਸਾਬਕਾ ਐਮ.ਐਲ.ਏ ਮੰਗਤ ਰਾਮ ਬਾਸਲ਼, ਜਿਲ੍ਹਾਂ ਮੀਤ ਪ੍ਰਧਾਨ ਵਿਨੋਦ ਕੁਮਾਰ ਕਾਲੀ, ਭਗਵਾਨ ਸਿੰਗਲਾ, ਤਰਸੇਮ ਚੰਦ, ਬੱਬੀ ਰੋਮਾਣਾ (ਪੀ.ਏ ਜਗਦੀਪ ਸਿੰਘ ਨਕਈ) ਅਤੇ ਸਮੂਹ ਜ਼ਿਲ੍ਹਾ ਟੀਮ ਮੌਜੂਦ ਰਹੀ। ਅੰਤ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੇ ਹਿੱਤ ਵਿੱਚ ਖੜੀ ਰਹੀ ਹੈ ਅਤੇ ਅੱਗੇ ਵੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਰਹੇਗੀ।