ਹਰਕ੍ਰਿਸ਼ਨ ਸ਼ਰਮਾ, ਮਾਨਸਾ : ਪਾਣੀ ਦੀ ਸਾਂਭ-ਸੰਭਾਲ ਲਈ ਜਲ ਸ਼ਕਤੀ ਅਭਿਆਨ - 2 (ਕੈਚ ਦ ਰੇਨ ਕੰਪੇਨ) ਤਹਿਤ ਜ਼ਿਲ੍ਹਾ ਪੱਧਰ 'ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਕੇਂਦਰੀ ਨੋਡਲ ਅਫ਼ਸਰ ਸੁਮਨ ਚਟਰਜੀ ਤੇ ਵਿਦਿਆ ਨੰਦ ਨੇਗੀ ਵੱਲੋਂ ਮਾਨਸਾ ਦਾ ਦੌਰਾ ਕੀਤਾ ਗਿਆ। ਸਥਾਨਕ ਕਾਨਫਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਦੀ ਮੌਜੂਦਗੀ ਦੌਰਾਨ ਕੇਂਦਰੀ ਟੀਮ ਨੂੰ ਜ਼ਿਲ੍ਹੇ ਅੰਦਰ ਮੀਂਹ ਦੇ ਪਾਣੀ ਨੂੰ ਸਾਂਭਣ, ਆਮ ਲੋਕਾਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਨੂੰ ਸਥਿਰ ਰੱਖਣ ਲਈ ਵੱਧ ਤੋਂ ਵੱਧ ਦਰੱਖਤ ਲਗਾਉਣ ਆਦਿ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ। ਕੇਂਦਰੀ ਟੀਮ ਨੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਾਣੀ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਨੇ ਦੱਸਿਆ ਕਿ ਮਾਨਸਾ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਤਹਿਤ ਹਰ ਵਰਗ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਸਾਂਭ ਸੰਭਾਲ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ। ਉਨਾਂ੍ਹ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਸਾਂਭ ਸੰਭਾਲ ਲਈ ਪਿੰਡਾਂ ਤੇ ਸ਼ਹਿਰਾਂ 'ਚ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ।

ਕੇਂਦਰੀ ਟੀਮ ਦੇ ਅਧਿਕਾਰੀਆਂ ਵੱਲੋਂ ਪਿੰਡ ਜਵਾਰਕੇ, ਨੰੰਗਲ ਖੁਰਦ, ਬਰਨਾਲਾ, ਬੋੜਾਵਾਲ, ਹਸਨਪੁਰ, ਚੱਕ ਭਾਈਕੇ, ਦੋਦੜਾ, ਧਲੇਵਾਂ, ਹੀਰੋ ਕਲਾਂ, ਖੀਵਾ ਖੁਰਦ, ਕੋਟੜਾ ਕਲਾਂ, ਖਿਆਲਾ ਕਲਾਂ, ਭੈਣੀ ਬਾਘਾ, ਖੋਖ਼ਰ ਕਲਾਂ ਪਿੰਡਾਂ ਵਿਖੇ ਜਲ ਸ਼ਕਤੀ ਕੇਂਦਰ, ਪਲਾਂਟੇਸ਼ਨ ਸਾਈਟਸ , ਨਹਿਰਾਂ ਦੀ ਸਾਂਭ ਸੰਭਾਲ, ਮਾਡਲ ਪੌਂਡ, ਅੰਮਿ੍ਤ ਸਰੋਵਰ ਸਾਈਟਸ, ਡਰੇਨਜ਼ ਦੇ ਕੰਮ, ਨੇਚਰ ਪਾਰਕ, ਨਰਸਰੀਆਂ, ਸੋਕਪਿੱਟ ਤੇ ਵਾਟਰ ਰੀਚਾਰਜ਼, ਸੜਕਾਂ ਦੇ ਕਿਨਾਰਿਆਂ ਦੇ ਪਲਾਂਟੇਸ਼ਨ ਆਦਿ ਦੇ ਕੰਮਾਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ( ਸ਼ਹਿਰੀ/ਵਿਕਾਸ) ਆਈਏਐਸ ਟੀ. ਬੈਨਿਥ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਸਿੰਘ ਮਾਨ ਤੇ ਕੋਆਰਡੀਨੇਟਰ ਮਗਨਰੇਗਾ ਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।