ਸ਼ਹਿਰ ਦੀਆਂ ਸੜਕਾਂ ਦੀ ਹਾਲਤ ਹੋਈ ਖਸਤਾ
ਸਥਾਨਕ ਸ਼ਹਿਰ ਦੀਆਂ ਅਨੇਕਾਂ ਸੜਕਾਂ ਦੀ ਹਾਲਤ
Publish Date: Wed, 18 Mar 2026 05:32 PM (IST)
Updated Date: Thu, 19 Mar 2026 04:05 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਸ਼ਹਿਰ ਦੀਆਂ ਅਨੇਕਾਂ ਸੜਕਾਂ ਦੀ ਹਾਲਤ ਖਸਤਾ ਬਣੀ ਹੋਈ ਹੈ। ਸੜਕਾ ’ਤੇ ਥਾਂ-ਥਾਂ ’ਤੇ ਟੋਏ ਪਏ ਹੋਏ ਹਨ, ਜਿਸ ਕਾਰਨ ਇਥੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਇਕੱਤਰ ਜਾਣਕਾਰੀ ਅਨੁਸਾਰ ਸ਼ਹਿਰ ਦੇ ਦਿਆਲਪੁਰਾ ਰੋਡ ਤੇ ਪੁਲਿਸ ਸਟੇਸ਼ਨ ਤੋਂ ਲੈ ਕੇ ਕੈਂਚੀਆ ਨੂੰ ਜਾਣ ਵਾਲੀਆਂ ਸੜਕਾਂ ਸ਼ਹਿਰ ਦੀਆਂ ਅਹਿਮ ਸੜਕਾਂ ਹਨ। ਇੱਥੇ ਹਰ ਵੇਲੇ ਭਾਰੀ ਆਵਾਜਾਈ ਰਹਿੰਦੀ ਹੈ। ਫ਼ੈਕਟਰੀਆਂ ਵਿੱਚ ਰੋਜ਼ਾਨਾ ਭਾਰੀ ਵਾਹਨ ਕੱਚੇ ਅਤੇ ਪੱਕੇ ਮਾਲ ਦੀ ਢੋਆ ਢੁਆਈ ਲਈ ਇਨ੍ਹਾਂ ਸੜਕਾਂ ’ਤੇ ਆਉਂਦੇ ਜਾਂਦੇ ਹਨ। ਇਸ ਤੋਂ ਇਲਾਵਾ ਦਰਜਨਾਂ ਪਿੰਡਾਂ ਦੇ ਲੋਕ ਇਨ੍ਹਾਂ ਸੜਕਾਂ ਦੀ ਵਰਤੋਂ ਕਰਦੇ ਹਨ, ਪਰ ਸੜਕਾਂ ਦੀ ਹਾਲਤ ਖ਼ਸਤਾ ਹੋਣ ਕਾਰਨ ਰੋਜ਼ਾਨਾ ਇਥੇ ਹਾਦਸੇ ਵਾਪਰ ਰਹੇ ਹਨ। ਸੜਕਾਂ ਦੀ ਵਰਤੋਂ ਕਰਨ ਵਾਲੇ ਰਾਹਗੀਰਾਂ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਸੜਕਾਂ ’ਤੇ ਵੱਡੇ ਵੱਡੇ ਟੋਏ ਪਏ ਹੋਏ ਹਨ। ਇਨ੍ਹਾਂ ਵਿੱਚ ਡਿੱਗ ਕੇ ਲੋਕਾਂ ਦੇ ਮਹਿੰਗੇ ਵਾਹਨ ਟੁੱਟ ਰਹੇ ਹਨ। ਉਥੇ ਹੀ ਟੋਇਆਂ ਵਿਚ ਡਿੱਗ ਕੇ ਦੋ ਪਹੀਆ ਵਾਹਨ ਹਾਦਸਾਗ੍ਰਸਤ ਹੋ ਰਹੇ ਹਨ। ਲੋਕਾਂ ਨੇ ਦੱਸਿਆ ਕਿ ਮੀਂਹ ਦੇ ਦਿਨਾਂ ਵਿਚ ਇਨ੍ਹਾਂ ਖੱਡਿਆਂ ਵਿੱਚ ਪਾਣੀ ਭਰ ਜਾਂਦਾ ਹੈ ਤੇ ਸੜਕਾਂ ਦੀ ਹਾਲਤ ਹੋਰ ਵੀ ਖ਼ਤਰਨਾਕ ਹੋ ਜਾਂਦੀ ਹੈ। ਲੋਕਾਂ ਨੇ ਜਾਣਕਾਰੀ ਦਿੱਤੀ ਕਿ ਕਈ ਵਾਰ ਇਨ੍ਹਾਂ ਸੜਕਾ ਦੀ ਹਾਲਤ ਸੁਧਾਰਨ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਗੁਹਾਰ ਲਗਾ ਚੁੱਕੇ ਹਨ, ਪਰ ਉਹ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ।