ਚਤਰ ਸਿੰਘ, ਬੁਢਲਾਡਾ : ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਦੀ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਸ਼ੁਰੂਆਤ ਕੀਤੀ ਗਈ। ਇਸ ਦੀ ਅਗਵਾਈ ਡਾ. ਰਣਵੀਰ ਕੌਰ ਮੀਆਂ ਨੇ ਕੀਤੀ। ਇਸ ਮੌਕੇ ਉਨ੍ਹਾ ਕਿਹਾ ਕਿ ਤਿਰੰਗਾ ਯਾਤਰਾ ਸਾਰੇ ਭਾਈਚਾਰੇ ਦੇ ਲੋਕਾਂ ਨੂੰ ਆਪਸੀ ਮਿਲਵਰਤਣ ਅਤੇ ਪਿਆਰ ਨਾਲ ਰਹਿਣ ਦਾ ਸੁਨੇਹਾ ਦਿੰਦੀ ਹੈ। ਉਨਾਂ੍ਹ ਕਿਹਾ ਕਿ ਸਾਡਾ ਦੇਸ਼ ਵੱਖ ਵੱਖ ਧਰਮਾਂ ਦੇ ਲੋਕਾਂ ਨੂੰ ਇਕਮੁੱਠ ਹੋ ਕੇ ਭਾਈਚਾਰਕ ਏਕਤਾ ਨਾਲ ਰਹਿਣ ਦਾ ਸੰਦੇਸ਼ ਦਿੰਦਾ ਹੈ। ਤਿਰੰਗੇ ਝੰਡੇ ਅੰਦਰ ਸਾਰੇ ਧਰਮਾਂ ਨੂੰ ਬਰਾਬਰ ਜਗਾਂ੍ਹ ਦਿੱਤੀ ਗਈ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਇਹ ਤਿਰੰਗਾ ਯਾਤਰਾ ਲੋਕਾਂ ਨੂੰ ਇੱਕ ਜੁੱਟ ਅਤੇ ਸਦਭਾਵਨਾ ਬਣਾਏ ਰੱਖਣ ਦਾ ਸੁਨੇਹਾ ਦਿੰਦਾ ਹੈ। ਇਸ ਮੌਕੇ ਰਣਜੀਤ ਸਿੰਘ ਦੌਦੜਾ, ਤਰਜੀਤ ਸਿੰਘ ਚਹਿਲ, ਨਵੀਨ ਕੁਮਾਰ ਕਾਲਾ ਬੋਹਾ, ਸੁਨੀਲ ਕੁਮਾਰ ਸਾਬਕਾ ਪ੍ਰਧਾਨ ਨਗਰ ਕੌਂਸਲ ਬੋਹਾ, ਨੰਬਰਦਾਰ ਬਲਵਿੰਦਰ ਸਿੰਘ ਸੈਦੇਵਾਲਾ, ਸ਼ਹਿਰੀ ਪ੍ਰਧਾਨ ਰਾਜ ਬੱਛੋਆਣਾ, ਲਵਲੀ ਬੋੜਾਵਾਲੀਆਂ, ਕੁਸ਼ ਵਾਤਿਸ਼, ਲਛਮਣ ਸਿੰਘ ਗੰਢੂ ਕਲਾਂ, ਜਸਵੀਰ ਸਿੰਘ ਚੱਕ ਅਲੀਸ਼ੇਰ, ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਲਖਵਿੰਦਰ ਸਿੰਘ ਬਛੋਆਣਾ, ਹਰਵਿੰਦਰਦੀਪ ਸਿੰਘ ਸਵੀਟੀ, ਮੇਘ ਰਾਜ ਨੰਦਗੜ੍ਹੀਆਂ, ਦੀਪੂ ਬੋੜਾਵਾਲੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।