- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਲਜੀਤ ਸਿੰਘ ਦੀ ਮਾਤਾ ਸ਼ਿੰਦਰ ਕੌਰ, ਭੈਣ ਅਮਰਜੀਤ ਕੌਰ ਅਤੇ ਪਤਨੀ ਪਰਮਜੀਤ ਕੌਰ ਧਰਨੇ ਵਿੱਚ ਡਟੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਪਰਿਵਾਰ ਨਾਲ ਧੱਕੇਸ਼ਾਹੀ ਕਰ ਰਿਹਾ ਹੈ ਅਤੇ ਸਸਕਾਰ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਮਿਲਣ ਤੱਕ ਧਰਨਾ ਜਾਰੀ ਰੱਖਣਗੇ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਕਮੇਟੀ ਵੱਲੋਂ ਮਾਨਸਾ ਦੀ ਤਿੰਨਕੋਣੀ ’ਤੇ ਲਾਇਆ ਧਰਨਾ 16ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਨਾ ਤਾਂ ਝੋਟੇ ਦਾ ਪੋਸਟਮਾਰਟਮ ਹੋ ਸਕਿਆ ਅਤੇ ਨਾ ਹੀ ਸਸਕਾਰ ਕੀਤਾ ਗਿਆ। ਉੱਧਰ, ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਵੀ ਤੀਜੇ ਦਿਨ ਸਸਕਾਰ ਨਹੀਂ ਹੋ ਸਕਿਆ। ਉਸ ਦਾ ਪੋਸਟਮਾਰਟਮ ਹੋ ਚੁੱਕਾ ਹੈ, ਪਰ ਪਰਿਵਾਰ ਵਿੱਚ ਸਸਕਾਰ ਕਰਨ ਬਾਰੇ ਸਹਿਮਤੀ ਨਹੀਂ ਬਣ ਸਕੀ।
ਦਲਜੀਤ ਸਿੰਘ ਦੀ ਮਾਤਾ ਸ਼ਿੰਦਰ ਕੌਰ, ਭੈਣ ਅਮਰਜੀਤ ਕੌਰ ਅਤੇ ਪਤਨੀ ਪਰਮਜੀਤ ਕੌਰ ਧਰਨੇ ਵਿੱਚ ਡਟੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਪਰਿਵਾਰ ਨਾਲ ਧੱਕੇਸ਼ਾਹੀ ਕਰ ਰਿਹਾ ਹੈ ਅਤੇ ਸਸਕਾਰ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਮਿਲਣ ਤੱਕ ਧਰਨਾ ਜਾਰੀ ਰੱਖਣਗੇ।
ਦੂਜੇ ਪਾਸੇ, ਰਮਦਿੱਤਾ ਚੌਕ ਵਿੱਚ ਪਿਛਲੇ ਦਿਨੀਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਟਕਰਾਅ ਦੇ ਮਾਮਲੇ ਵਿੱਚ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ ’ਤੇ ਥਾਣਾ ਸਿਟੀ-1 ਵਿੱਚ 30 ਤੋਂ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕਰ ਕੇ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸੇ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਈ ਗਈ ਅਰਵਿੰਦਰ ਕੌਰ ਨੂੰ ਪੁਲਿਸ ਨੇ ਪਿਛਲੇ ਦਿਨੀਂ ਛੱਡ ਦਿੱਤਾ ਸੀ। ਉਹ ਅੱਜ ਮੁੜ ਧਰਨੇ ਵਿੱਚ ਸ਼ਾਮਲ ਹੋ ਗਈ।
ਇਸੇ ਦੌਰਾਨ ਸ਼ਹਿਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਐੱਸਐੱਸਪੀ ਵੈਭਵ ਚੌਧਰੀ ਨਾਲ ਮੀਟਿੰਗ ਕਰ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ। ਐੱਸਐੱਸਪੀ ਨੇ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਹੁੱਲੜਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਲੋਕਾਂ ਦੀ ਸੁਰੱਖਿਆ ਲਈ ਵੱਖ-ਵੱਖ ਚੌਕਾਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ।
ਵਪਾਰੀਆਂ ਨੇ ਕਿਹਾ ਕਿ ਉਹ ਤਿੰਨਕੋਣੀ ’ਤੇ ਚੱਲ ਰਹੇ ਝੋਟੇ ਦੇ ਧਰਨੇ ਦਾ ਸਮਰਥਨ ਕਰਦੇ ਹਨ ਅਤੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕਰਦੇ ਹਨ। ਉਨ੍ਹਾਂ ਸਰਕਾਰ ਨੂੰ ਸਾਰੀਆਂ ਮੰਗਾਂ ਪੂਰੀਆਂ ਕਰਨ ਅਤੇ ਧਰਨੇ ਵਾਲੀ ਥਾਂ ’ਤੇ ਸੜਕ ਦਾ ਇੱਕ ਪਾਸਾ ਖੁੱਲ੍ਹਵਾਉਣ ਦੀ ਅਪੀਲ ਕੀਤੀ, ਤਾਂ ਜੋ ਵਪਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।