3 ਨਵੰਬਰ ਦੀ ਧੂਰੀ ਰੈਲੀ ਲਾਮਿਸਾਲ ਤੇ ਇਤਿਹਾਸਕ ਸਿੱਧ ਹੋਵੇਗੀ : ਐਡਵੋਕੇਟ ਕੁਲਵਿੰਦਰ ਉੱਡਤ
ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ
Publish Date: Mon, 26 Oct 2026 05:15 PM (IST)
Updated Date: Mon, 26 Oct 2026 05:16 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵੱਲੋਂ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆ ਦੇ ਵਿਰੁੱਧ 3 ਨਵੰਬਰ ਨੂੰ ਧੂਰੀ ਵਿੱਖੇ ਕੀਤੀ ਜਾਣ ਵਾਲੀ ਰੋਸ ਰੈਲੀ ਲਾਮਿਸਾਲ ਤੇ ਇਤਿਹਾਸਕ ਸਿੱਧ ਹੋਵੇਗੀ ਤੇ ਮਾਨ ਸਰਕਾਰ ਦੀਆ ਜੜ੍ਹਾ ਹਿਲਾ ਕੇ ਰੱਖ ਦੇਵੇਗੀ। ਇਹ ਜਾਣਕਾਰੀ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਪੌਣੇ ਪੰਜ ਸਾਲ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਮਾਫ਼ੀਆ ਰਾਜ ਖ਼ਤਮ ਕਰਨ ਦਾ ਪੱਕਾ ਵਾਅਦਾ ਕੀਤਾ ਸੀ, ਪ੍ਰੰਤੂ ਸੱਤਾ ਵਿੱਚ ਆਉਣ ਉਪਰੰਤ ਡਰੱਗ ਮਾਫ਼ੀਆ, ਰੇਤ ਮਾਫੀਆ ਤੇ ਟਰਾਂਸਪੋਰਟ ਮਾਫੀਆ ਨਾਲ ਸਾਂਝ ਭਿਆਲੀ ਪਾ ਲਈ ਤੇ ਮਾਫ਼ੀਆ ਰਾਜ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਕੰਮ ਕੀਤਾ ਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਢੰਗੇ ਹੋਏ ਮਹਿਸੂਸ ਕਰ ਰਹੇ ਹਨ। ਐਡਵੋਕੇਟ ਉੱਡਤ ਨੇ ਕਿਹਾ ਕਿ 3 ਨਵੰਬਰ ਦੀ ਧੂਰੀ ਰੈਲੀ ਵਿੱਚ ਮਾਨਸਾ ਜ਼ਿਲ੍ਹੇ ਵਿੱਚੋ ਵੱਡੀ ਤਦਾਦ ਵਿੱਚ ਸੀਟੂ ਵਰਕਰ ਸ਼ਮੂਲੀਅਤ ਕਰਨਗੇ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆ ਹਨ । ਐਡਵੋਕੇਟ ਉੱਡਤ ਨੇ ਕਿਹਾ ਕਿ ਬਦਲਾਅ ਵਾਲੀ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਤੁਰਤ ਤੌਰ ‘ਤੇ ਨਸ਼ਾ, ਰੇਤ ਤੇ ਟਰਾਂਸਪੋਰਟ ਮਾਫ਼ੀਏ ਤੇ ਕਾਰਵਾਈ ਕਰੇ ਤੇ ਆਮ ਲੋਕਾ ਨੂੰ ਦਿੱਤੀਆ ਗਰੰਟੀਆ ਪੂਰੀਆਂ ਕਰਨ ਵੱਲ ਧਿਆਨ ਦੇਵੇ।