ਪੰਜਾਬ ਵਾਸੀ ਇਲਾਜ ਤੋਂ ਵਾਂਝੇ ਨਾ ਰਹਿਣ : ਚੇਅਰਮੈਨ ਸੋਨੀ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ
Publish Date: Sat, 07 Feb 2026 05:49 PM (IST)
Updated Date: Sun, 08 Feb 2026 04:05 AM (IST)
ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ, ਭੀਖੀ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਭੀਖੀ ਵਿੱਚ ਖਾਨਾ ਪੱਤੀ ਵਾਰਡ ਨੰਬਰ. 13 ਵਿਚ ਬੀਮਾ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਆਗਾਜ਼ ਮਾਸਟਰ ਵਰਿੰਦਰ ਸੋਨੀ ਚੇਅਰਮੈਨ ਮਾਰਕੀਟ ਕਮੇਟੀ ਭੀਖੀ ਨੇ ਕੀਤਾ ਬੀਮਾ ਕਾਰਡ ਦਾ ਮਕਸਦ ਹਰ ਵਰਗ ਦੇ ਨਾਗਰਿਕਾਂ ਨੂੰ ਸਸਤਾ ਇਲਾਜ ਮੁਹੱਈਆ ਕਰਵਾਉਣਾ ਹੈ। ਸੋਨੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸ਼ਹਿਰ ਵਿਚ ਹੋਰ ਵੀ ਲਗਾਏ ਜਾਣਗੇ। ਇਹ ਬੀਮਾ ਯੋਜਨਾ ਤੋ ਕੋਈ ਵੀ ਵਿਅਕਤੀ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ, ਨਗਰ ਪੰਚਾਇਤ ਦੇ ਮੀਤ ਪ੍ਰਧਾਨ ਪਰਵਿੰਦਰ ਸਿੰਘ (ਗੋਰਾ) ਬਲਾਕ ਪ੍ਰਧਾਨ ਸਿਕੰਦਰ ਸਿੰਘ ਚਹਿਲ, ਸੋਸ਼ਲ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜਨਾਗਲ, ਜਰਨੈਲ ਸਿੰਘ ਸਿੱਧੂ, ਬਹਾਦਰ ਸਿੰਘ( ਅਕਾਲੀ) ਅਮਨਦੀਪ( ਅਮਨ) ਆਦਿ ਹਾਜ਼ਰ ਸਨ।