800 ਵਿਦਿਆਰਥੀਆਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਆ ਨਸ਼ਾ ਮੁਕਤੀ ਚੇਤਨਾ ਸੰਘ (ਪੰਜਾਬ) ਵੱਲੋਂ ਚਲਾਈ
Publish Date: Thu, 24 Sep 2026 06:17 PM (IST)
Updated Date: Fri, 25 Sep 2026 04:07 AM (IST)
ਫ਼ੋਟੋ : 01 ਐਮਏਅੇਨ ਕੈਪਸ਼ਨ : ਨੈਸ਼ਨਲ ਕਾਲਜ, ਭੀਖੀ ਵਿਖੇ ਨਸ਼ਿਆਂ ਵਿਰੁੱਧ ਵਿਸ਼ਾਲ ਜਾਗਰੂਕਤਾ ਸਮਾਗਮ ਦੌਰਾਨ ਬੈਠੇ ਹੋਏ ਵਿਦਿਆਰਥੀ। ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਭੀਖੀ : ਨਸ਼ਾ ਮੁਕਤੀ ਚੇਤਨਾ ਸੰਘ (ਪੰਜਾਬ) ਵੱਲੋਂ ਚਲਾਈ ਜਾ ਰਹੀ ‘ਨਸ਼ਿਆਂ ਤੋਂ ਆਜ਼ਾਦੀ’ ਮੁਹਿੰਮ ਤਹਿਤ ਨੈਸ਼ਨਲ ਕਾਲਜ, ਭੀਖੀ ਵਿਖੇ ਨਸ਼ਿਆਂ ਵਿਰੁੱਧ ਵਿਸ਼ਾਲ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾ. ਜਸਪਾਲ ਸਿੰਘ, ਇੰਚਾਰਜ ਮਾਲਵਾ ਜ਼ੋਨ (ਵਿੱਦਿਅਕ ਸੰਸਥਾਵਾਂ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਪਰਿਵਾਰਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਚੰਗੇ ਸੰਸਕਾਰਾਂ ਅਤੇ ਰਾਸ਼ਟਰ-ਨਿਰਮਾਣ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਨੌਜਵਾਨੀ ਹੀ ਸਿਹਤਮੰਦ, ਸਮਰੱਥ ਅਤੇ ਖੁਸ਼ਹਾਲ ਪੰਜਾਬ ਦੀ ਮਜ਼ਬੂਤ ਨੀਂਹ ਬਣ ਸਕਦੀ ਹੈ। ਸਮਾਗਮ ਵਿੱਚ ਲਗਭਗ 800 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਗੁਰਤੇਜ ਸਿੰਘ, ਨਿਰਮਲ ਸਿੰਘ ਅਤੇ ਡਾ. ਮਿਸ਼ਰਾ ਜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਕਾਲਜ ਪ੍ਰਬੰਧਕਾਂ ਵੱਲੋਂ ਨਸ਼ਾ ਮੁਕਤੀ ਚੇਤਨਾ ਸੰਘ (ਪੰਜਾਬ) ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।