ਡੀਏਵੀ ਸਕੂਲ ਮਾਨਸਾ ’ਚ ਦੀਵਾਲੀ ਮਨਾਈ
ਐੱਸ.ਡੀ.ਕੇ.ਐੱਲ. ਡੀ.ਏ.ਵੀ. ਸੈਂਟ. ਸੈਕੰ. ਪਬਲਿਕ
Publish Date: Fri, 06 Nov 2026 08:47 PM (IST)
Updated Date: Fri, 06 Nov 2026 08:47 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਐੱਸਡੀਕੇਐੱਲ ਡੀਏਵੀ ਸੈਂਟ. ਸੈਕੰ. ਪਬਲਿਕ ਸਕੂਲ, ਮਾਨਸਾ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਲਈ ਰੰਗਾਰੰਗ ਗਤੀਵਿਧੀਆਂ ਤੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਤੇ ਤਿਉਹਾਰਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਤੇ ਉਨ੍ਹਾਂ ਦੀ ਰਚਨਾਤਮਕ ਪ੍ਰਤਿਭਾ ਨੂੰ ਨਿਖਾਰਨਾ ਸੀ। ਇਸ ਮੌਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਪਲੇਅ-ਵੇਅ ਦੇ ਬੱਚਿਆਂ ਨੇ ਫੁੱਲਾਂ ਨਾਲ ਸੁੰਦਰ ਰੰਗੋਲੀ ਬਣਾਈ। ਨਰਸਰੀ ਰੋਜ਼ ਦੇ ਵਿਦਿਆਰਥੀਆਂ ਨੇ ਆਲੂ ਅਤੇ ਅੰਗੂਠੇ ਦੀ ਛਾਪ ਨਾਲ ਦੀਵੇ ਬਣਾਉਣ ਦੀ ਗਤੀਵਿਧੀ ਵਿੱਚ ਹਿੱਸਾ ਲਿਆ। ਇਸ ਦੇ ਨਾਲ ਹੀ ਬੱਚਿਆਂ ਨੇ ਮੈਜਿਕ ਪੇਂਟਿੰਗ ਰਾਹੀਂ ਖੂਬਸੂਰਤ ਦੀਵੇ ਤਿਆਰ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਿਨੋਦ ਰਾਣਾ ਜੀ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤੇ ਮਿੱਟੀ ਦੇ ਦੀਵਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਪ੍ਰਿੰਸੀਪਲ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।