ਦਸਮੇਸ਼ ਪਬਲਿਕ ਸਕੂਲ ਦਾ 5ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਨਸਾ
Publish Date: Thu, 02 Apr 2026 07:06 PM (IST)
Updated Date: Thu, 02 Apr 2026 07:10 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦਾ ਪੰਜਵੀਂ ਜਮਾਤ ਦਾ ਨਤੀਜਾ ਇਸ ਵਾਰ ਬਹੁਤ ਹੀ ਸ਼ਾਨਦਾਰ ਰਿਹਾ। ਬੋਰਡ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ। ਕੁੱਲ 53 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਹਿੱਸਾ ਲਿਆ ਅਤੇ ਸਾਰੇ ਹੀ ਵਿਦਿਆਰਥੀਆਂ ਨੇ 96 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕਰ ਕੇ ਕਾਮਯਾਬੀ ਹਾਸਲ ਕੀਤੀ। ਇਸ ਵਿੱਚ ਅਭੀਨੂਰ ਪੁੱਤਰ ਗੋਲਡੀ ਅਤੇ ਪ੍ਰਨੀਤ ਕੌਰ ਪੁੱਤਰੀ ਤੇਜਪਾਲ ਸਿੰਘ ਨੇ 99.4 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ਼ਮੀਤ ਕੌਰ ਪੁੱਤਰੀ ਸੋਨੂੰ ਅਤੇ ਵਿਦਿਆ ਪੁੱਤਰੀ ਧਰਮਿੰਦਰ ਕੁਮਾਰ ਨੇ 99.2 ਫ਼ੀਸਦੀ ਨੰਬਰਾਂ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ। ਨਵਪ੍ਰੀਤ ਕੌਰ ਪੁੱਤਰੀ ਹੈਪੀ ਅਤੇ ਵੰਸ਼ ਸਿੰਘ ਪੁੱਤਰ ਬਲਦੇਵ ਸਿੰਘ ਨੇ 99 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ।
ਸਕੂਲ ਦੇ ਡਾਇਰੈਕਟਰ ਜੁਗਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਪ੍ਰਿੰਸੀਪਲ ਪਰਮਪ੍ਰੀਤ ਸਿੰਘ ਨੇ ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲਾਸ ਇੰਚਾਰਜ ਬਲਜਿੰਦਰ ਕੌਰ ਅਤੇ ਪਰਮਜੀਤ ਕੌਰ ਤੋਂ ਇਲਾਵਾ ਸਕੂਲ ਦੇ ਸਾਰੇ ਅਧਿਆਪਕ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਹ ਨਤੀਜਾ ਸਕੂਲ ਦੇ ਅਧਿਆਪਕਾਂ ਦੀ ਮਿਹਨਤ, ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਸਾਫ਼ ਪ੍ਰਮਾਣ ਹੈ।