'ਜ਼ੀਰੋ ਬਰਨਿੰਗ' ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ : ਕ੍ਰਿਤਿਕਾ ਗੋਇਲ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ
Publish Date: Fri, 23 Oct 2026 05:19 PM (IST)
Updated Date: Sat, 24 Oct 2026 04:01 AM (IST)
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਭੱਠਾ ਮਾਲਕਾਂ, ਪੈਲੇਟ ਇਕਾਈਆਂ, ਬੇਲਰ ਐਸੋਸੀਏਸ਼ਨਾਂ, ਥਰਮਲ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਮੀਟਿੰਗ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਹਿਤ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ - ਖੂੰਹਦ ਨੂੰ ਸਾੜਨ ਤੇ ਪੂਰੀ ਤਰ੍ਹਾਂ ਠੱਲ੍ਹ ਪਾ ਕੇ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਨੇ ਪਰਾਲੀ ਪ੍ਰਬੰਧਨ ਅਤੇ ਵਾਤਾਵਰਨ ਸੁਰੱਖਿਆ ਸਬੰਧੀ ਬੇਲਰ ਐਸੋਸੀਏਸ਼ਨਾਂ, ਪੈਲੇਟ ਇਕਾਈਆਂ, ਥਰਮਲ ਪਲਾਂਟ ਦੇ ਨੁਮਾਇੰਦਆਂ, ਨਾਲ ਕੀਤੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਏਕਿਊਐੱਮ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਤੇ ਤਿੱਖੀ ਚੌਕਸੀ ਰੱਖੀ ਜਾ ਰਹੀ ਹੈ। ਇਸ ਲਈ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਬੇਲਰ ਐਸੋਸੀਏਸ਼ਨਾਂ, ਇੱਟ ਭੱਠਾ ਮਾਲਕਾਂ ਅਤੇ ਪੈਲੇਟ ਬਣਾਉਣ ਵਾਲੀਆਂ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਮਜ਼ਬੂਤ ਕਰਨ ਦੇ ਸੱਦਾ ਦਿੰਦਿਆਂ ਕਿਹਾ ਕਿ ਖੇਤਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਬਣਾ ਕੇ ਨਾਲੋ-ਨਾਲ ਚੁੱਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਦੇ ਖੇਤ ਸਮੇਂ ਸਿਰ ਖ਼ਾਲੀ ਹੋ ਸਕਣ ਅਤੇ ਅਗਲੀ ਫ਼ਸਲ ਦੀ ਬਿਜਾਈ ਵਿੱਚ ਕੋਈ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਪਰਾਲੀ ਸਾੜਨ ਵਾਲੇ ਹੌਟ ਸਪੋਟ ਪਿੰਡਾਂ ਵਿੱਚ ਇਸ ਵਾਰ ਜਾਗਰੂਕਤਾ ਮੁਹਿੰਮ ਨੂੰ ਜੋਸ਼ੋ ਖਰੋਸ਼ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੈਟੇਲਾਈਟ ਦੇ ਨਾਲ ਨਾਲ ਡਰੋਨ ਕੈਮਰਿਆਂ ਰਾਹੀਂ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ ਇਸ ਲਈ ਪਰਾਲੀ ਸਾੜਨ ਤੋਂ ਗ਼ੁਰੇਜ਼ ਕੀਤਾ ਜਾਵੇ। ਗੋਇਲ ਨੇ ਪੰਜਾਬ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਦਾ ਹਵਾਲਾ ਦਿੰਦਿਆਂ ਇੱਟ-ਭੱਠਾ ਮਾਲਕਾਂ ਨੂੰ ਹਦਾਇਤ ਕੀਤੀ ਕਿ ਇੱਟਾਂ ਦੀ ਤਿਆਰੀ ਦੌਰਾਨ ਬਾਲਣ ਵਜੋਂ 30 ਫ਼ੀਸਦੀ ਪਰਾਲੀ ਦੇ ਪੈਲੇਟਸ ਦੀ ਵਰਤੋਂ ਕਰਨਾ ਲਾਜ਼ਮੀ ਬਣਾਇਆ ਗਿਆ ਹੈ ਅਤੇ ਇਸ ਨਿਯਮ ਦੀ ਪਾਲਣਾ ਨਾ ਕਰਨ ਵਾਲੇ ਭੱਠਾ ਮਾਲਕਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।