ਵੋਟਾਂ ਖ਼ਾਤਰ ਲੋਕਾਂ ਨੂੰ ਕਰੋੜਪਤੀ ਬਣਾਉਣ ਦੇ ਸੁਪਨੇ ਦਿਖਾਉਣੇ ਬੰਦ ਕਰੇ ਸਰਕਾਰ : ਡੀਟੀਐੱਫ਼ ਮੁੱਖ ਮੰਤਰੀ ਨੇ ਬੀਤੇ ਕੱਲ ਨੌਜਵਾਨਾਂ ਲਈ
Publish Date: Sun, 15 Nov 2026 03:58 PM (IST)
Updated Date: Sun, 15 Nov 2026 04:00 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮੁੱਖ ਮੰਤਰੀ ਨੇ ਬੀਤੇ ਕੱਲ੍ਹ ਨੌਜਵਾਨਾਂ ਲਈ ਕਰੋੜਪਤੀ ਬਣਨ ਦੀ ਸਕੀਮ ਦਾ ਐਲਾਨ ਕੀਤਾ ਹੈ। ਇਸ ਐਲਾਨ ਨੇ ਸਕੂਲਾਂ ਵਿਚ 100-200 ਪ੍ਰਤੀ ਦਿਹਾੜੀ ਤੇ ਕੰਮ ਕਰਦੇ ਹਜ਼ਾਰਾਂ ਵਰਕਰਾਂ ਅਤੇ ਅਧਿਆਪਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿਚ ਡੀਟੀਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕਰੋੜਪਤੀ ਸਕੀਮ ਦਾ ਐਲਾਨ ਕਰਨ ਮਗਰੋਂ ਸਕੂਲਾਂ ਸਮੇਤ ਪੰਜਾਬ ਦੇ ਹਜ਼ਾਰਾਂ ਮਾਣਭੱਤਾ ਵਰਕਰਾਂ, ਠੇਕਾ ਮੁਲਾਜ਼ਮਾਂ ਤੇ 17 - 7 - 20 ਤੋਂ ਪ੍ਰਭਾਵਿਤ ਮੁਲਾਜ਼ਮਾਂ ਨੂੰ ਸੋਚਣ ਬਾਰੇ ਮਜਬੂਰ ਕਰ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰ ਤੇ ਸਫ਼ਾਈ ਸੇਵਕ ਸਿਰਫ਼ 100 ਰੁਪਏ ਦੀ ਉੱਕਾ ਪੁੱਕਾ ਦਿਹਾੜੀ ਤੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 160 ਅਧਿਆਪਕ ਸਿਰਫ਼ 200 ਰੁਪਏ ਦੀ ਉੱਕਾ ਪੁੱਕਾ ਤਨਖਾਹ ਤੇ ਵਿਦਿਆਰਥੀਆਂ ਨੂੰ ਪੜਾ ਰਹੇ ਹਨ। ਮੁੱਖ ਮੰਤਰੀ ਵੱਲੋਂ ਸੀਮਿੰਟ ਨਾਲ ਪੱਕੇ ਕੀਤੇ ਅਧਿਆਪਕਾਂ 15000 ਤਨਖਾਹ ਤੇ ਐੱਨ ਐੱਸ ਕਿਉ ਐਫ਼ ਅਧਿਆਪਕ ਕੰਪਨੀਆਂ ਵੱਲੋਂ ਦਿੱਤੇ ਜਾਂਦੇ 17000 ਰੁਪਏ ਦੀ ਉੱਕਾ ਪੁੱਕਾ ਤਨਖਾਹ ਤੇ ਕੰਮ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਸਟੇਟ ਦੇ ਵਿਕਾਸ ਵਿਚ ਹਿੱਸਾ ਪਾਉਣ ਵਾਲੇ ਇਹਨਾਂ ਮੁਲਾਜ਼ਮਾਂ ਨੂੰ ਲਗਾਤਾਰ ਅਣਗੋਲਿਆਂ ਕੀਤਾ ਜਾ ਰਿਹਾ। ਇਹ ਕਰਮਚਾਰੀ ਪਿਛਲੇ 20-25 ਸਾਲ ਤੋਂ ਰੈਗੂਲਰ ਹੋਣ ਦੀ ਆਸ ਵਿੱਚ ਸਕੂਲਾਂ ਵਿੱਚ ਕੰਮ ਕਰ ਰਹੇ ਹਨ। ਡੀਟੀਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਇਸ ਸਕੀਮ ਵਿਚ ਨੌਜਵਾਨਾਂ ਤੋਂ ਪੁੱਛੇ ਜਾਣ ਵਾਲੇ ਸਵਾਲ ਪੰਜਾਬ ਸਰਕਾਰ ਦੀਆਂ ਲੋਕ ਲੁਭਾਉ ਸਕੀਮਾਂ ਬਾਰੇ ਹਨ, ਜਿਸ ਤੋਂ ਸਪਸ਼ੱਟ ਹੁੰਦਾ ਹੈ ਕਿ ਇਸ ਸਕੀਮ ਦੇ ਬਹਾਨੇ ਸਤਿਕਾਰ ਆਪਣੇ ਰਾਜਨੀਤਕ ਮਨਸੂਬੇ ਪੂਰੇ ਕਣਾ ਚਾਹੁੰਦੀ ਹੈ। ਜੱਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਨੇ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਕਰਮਚਾਰੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਲਗਾਤਾਰ ਕਰ ਰਹੇ ਹਨ ਪਰ ਸਰਕਾਰ ਉਸ ਮੰਗ ਉਪਰ ਗੌਰ ਨਾ ਕਰਕੇ ਉਹਨਾਂ ਨੂੰ ਐੱਨ ਪੀ ਐੱਸ ਅਧੀਨ 5-7 ਹਜ਼ਾਰ ਰੁਪਏ ਦੀ ਨਿਗੂਣੀ ਪੈਨਸ਼ਨ ਤੇ ਸੇਵਾਮੁਕਤ ਹੋਣ ਲਈ ਮਜ਼ਬੂਰ ਕਰ ਰਹੀ ਹੈ। ਜੱਥੇਬੰਦੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਸਕੀਮਾਂ ਦੀ ਵਿਰੋਧੀ ਨਹੀਂ ਪਰ ਇਸ ਦੇ ਨਾਲ ਹੀ ਰੁਜ਼ਗਾਰ ਦੇ ਸੋਮੇ ਪੈਦਾ ਕਰਕੇ ਹੀ ਲੋਕਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਰੰਜਣ ਮਾਨਸਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ,ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।