ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਮਿਲੇ : ਰਾਣਾ ਰਣਬੀਰ
ਨੇਕੀ ਫਾਊਂਡੇਸ਼ਨ ਬੁਢਲਾਡਾ ਵੱਲੋਂ ਕਰਵਾਏ
Publish Date: Mon, 26 Oct 2026 05:21 PM (IST)
Updated Date: Mon, 26 Oct 2026 05:22 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਨੇਕੀ ਫਾਊਂਡੇਸ਼ਨ ਬੁਢਲਾਡਾ ਵੱਲੋਂ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਆਏ ਤੇ 'ਬੰਦੇ ਬਣੋ ਬੰਦੇ' ਨਾਟਕ ਦੀ ਪੇਸ਼ਕਾਰੀ ਤੋਂ ਬਾਅਦ ਉੱਘੇ ਅਦਾਕਾਰ ਤੇ ਲੇਖਕ ਰਾਣਾ ਰਣਬੀਰ ਨੇ ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਹੱਕ ਹਾਅ ਦਾ ਨਾਅਰਾ ਮਾਰਿਆ ਅਤੇ ਨਾਲ ਹੀ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਮਿਸਾਲੀ ਦੇਵੇ ਤੇ ਨਸ਼ਿਆਂ ਦੇ ਵਪਾਰ ਦੇ ਭਖਵੇਂ ਮੁੱਦੇ ਵੱਲ ਸਰਕਾਰ ਹੋਰ ਗੰਭੀਰਤਾ ਦਿਖਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਤੱਕ ਨਿਸ਼ਾਵਰ ਕਰ ਦਿੱਤੀ ਹੈ, ਜਿਸ ਨੂੰ ਉਹ ਦਿਲੋਂ ਸਲੂਟ ਕਰਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਰਕੇ ਪੰਜਾਬ ਦੀ ਨੌਜਵਾਨੀ ਬਰਬਾਦੀ ਵੱਲ ਜਾ ਰਹੀ ਹੈ, ਜਿਸ ਕਰਕੇ ਸਾਨੂੰ ਸਾਰਿਆਂ ਨੂੰ ਇਸ ਮੁੱਦੇ 'ਤੇ ਏਕਤਾ ਦਿਖਾਉਣੀ ਚਾਹੀਦੀ ਹੈ ਅਤੇ ਨਸ਼ੇ ਦੇ ਕੋਹੜ ਨੂੰ ਜੜ ਤੋਂ ਮਿਟਾਉਣ ਦੀ ਕਸਮ ਖਾਣੀ ਚਾਹੀਦੀ ਹੈ। ਰਾਣਾ ਰਣਬੀਰ ਨੇ ਕਿਹਾ ਕਿ ਉਹ ਅੱਜ ਵੀ ਪਰਵਿੰਦਰ ਸਿੰਘ ਝੋਟਾ ਦੇ ਸਿਦਕੀ ਪਰਿਵਾਰ ਨਾਲ ਖੜ੍ਹੇ ਹਨ।