- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਥੇ ਹੀ ਪੰਜਾਬ ਅੰਦਰ ਕਿਸੇ ਵੀ ਧਰਮ ਦੀ ਕਿਸੇ ਵੀ ਪ੍ਰਕਾਰ ਦੀ ਬੇਅਬਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਤੋਂ ਇਹ ਗੱਲ ਸਪੱਸ਼ਟ ਹੈ ਕਿ ਕੋਈ ਵੀ ਦੋਸ਼ੀ ਕਿਸੇ ਵੀ ਤਰੀਕੇ ਨਾਲ ਬੱਚ ਨਹੀਂ ਸਕਦਾ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ, ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ,ਮਾਨਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਪ੍ਰੈਲ 2026 ਨੂੰ ਵਿਧਾਨ ਸਭਾ ਵਿੱਚ ਬੇਅਦਬੀ ਕਾਨੂੰਨ ਲਿਆਕੇ ਬਹੁਤ ਹੀ ਸ਼ਲਾਘਾਯੋਗ ਕਦਮ ਪੁੱਟਿਆ ਹੈ। ਇਸ ਕਨੂੰਨ ਦੇ ਲਾਗੂ ਹੋਣ ਨਾਲ ਹੁਣ ਜਿੱਥੇ ਸਿੱਖ ਧਰਮ ਦੀ ਬੇਅਬਦੀ ਕਰਨ ਵਾਲੇ 10 ਸਾਲ ਦੀ ਕੈਦ ਅਤੇ 5 ਲੱਖ ਤੋਂ ਲੈਕੇ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਅੰਦਰ ਕਿਸੇ ਵੀ ਧਰਮ ਦੀ ਕਿਸੇ ਵੀ ਪ੍ਰਕਾਰ ਦੀ ਬੇਅਬਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਤੋਂ ਇਹ ਗੱਲ ਸਪੱਸ਼ਟ ਹੈ ਕਿ ਕੋਈ ਵੀ ਦੋਸ਼ੀ ਕਿਸੇ ਵੀ ਤਰੀਕੇ ਨਾਲ ਬੱਚ ਨਹੀਂ ਸਕਦਾ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ, ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਅਤੇ ਸਿੱਖ ਕੌਮ ਨਾਲ ਕੀਤੇ ਵਾਅਦੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸ਼ੋਧ ਬਿਂਲ 2026 ਲਿਆਕੇ ਬਹੁਤ ਹੀ ਸ਼ਲਾਘਾਯੋਗ , ਇਤਿਹਾਸਕ ਕਦਮ ਚੁੱਕਿਆ ਹੈ ਅਤੇ ਪੂਰੀ ਈਮਾਨਦਾਰੀ ਨਾਲ ਲਾਗੂ ਕਰਨ ਦਾ ਅਹਿਦ ਲਿਆ ਹੈ। ਇਸਦੇ ਨਾਲ ਜੇਕਰ ਕਿਸੇ ਵੀ ਵਿਅਕਤੀ ਨੇ ਕਿਸੇ ਵੀ ਧਰਮ ਦੀ ਬੇਅਬਦੀ ਕਰਨ ਦੀ ਥੋੜ੍ਹੀ ਬਹੁਤ ਵੀ ਹਰਕਤ ਕੀਤੀ ਉਸਦੀ ਜਾਂਚ ਡੀਐਸਪੀ ਪੱਧਰ
ਦੇ ਅਧਿਕਾਰੀ ਤੋਂ ਘੱਟ ਨਹੀਂ ਕੀਤੀ ਜਾਵੇਗੀ। ਦੋਸ਼ੀ ਕੋਈ ਵੀ ਹੋਵੇ ਕਿੱਡੀ ਮਰਜ਼ੀ ਸਿਆਸੀ ਹੈਸੀਅਤ ਰੱਖਦਾ ਹੋਵੇ, ਕਿਸੇਂ ਵੀ ਘਰਾਣੇ ਨਾਲ ਸਬੰਧ ਰੱਖਦਾ ਹੋਵੇ, ਕਿਸੇ ਵੀ ਰੁਤਬੇ ਦਾ ਹੋਵੇ ਅਤੇ ਕਿਸੇ ਵੀ ਧਰਮ ਦਾ ਹੋਵੇ ਉਸਨੂੰ ਕਨੂੰਨ ਅਨੁਸਾਰ ਸਜ਼ਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਗੁਰਪ੍ਰੀਤ ਭੁੱਚਰ ਨੇ ਅਖੀਰ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਿਹਾ ਕਨੂੰਨ ਲਾਗੂ ਕਰਨ ਨਾਲ ਜਿੱਥੇ ਪੂਰੀ ਦੁਨੀਆ ਭਰ ਦੇ ਸਿੱਖਾਂ ਅੰਦਰ ਖੁਸ਼ੀ ਦਾ ਅਹਿਸਾਸ ਕੀਤਾ ਜਾ ਰਿਹਾ ਹੈ ਉੱਥੇ ਹੀ ਪੰਜਾਬ ਅੰਦਰ ਵੱਖ ਵੱਖ ਧਰਮਾਂ ਦੇ ਆਗੂਆਂ ਅਤੇ ਸ਼ਰਧਾਲੂ ਵੀ ਆਪੋ ਆਪਣੇ ਧਰਮਾਂ ਦੀ ਰੱਖਿਆ ਲਈ ਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ। ਸਿੱਖ ਧਰਮ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਸ਼ਰਧਾਲੂ ਇਹ ਅਹਿਸਾਸ ਵੀ ਮਹਿਸੂਸ ਕਰਨ ਲੱਗ ਪਏ ਹਨ ਕਿ ਜੋ ਸਿੱਖ ਧਰਮ ਦੀ ਆੜ ਵਿੱਚ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹੇ ਅਤੇ ਉਨ੍ਹਾਂ ਦੇ ਰਾਜ ਵਿੱਚ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਹੋਈ ਪ੍ਰੰਤੂ ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਸਤੋਂ ਬਾਅਦ ਕਾਂਗਰਸ ਪਾਰਟੀ ਨੇ ਵੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੇ ਨਾਂਮ ਤੇ 2017 ਤੋਂ 2022 ਤੱਕ ਸਰਕਾਰ ਬਣਾਈ ਪ੍ਰੰਤੂ ਉਸਨੇ ਵੀ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਕੇ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਆਪਣੀਆਂ ਸਿਆਸੀ ਯਾਰੀਆਂ ਨਿਭਾਈਆਂ ਪ੍ਰੰਤੂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸਿੱਖ ਕੌਮ ਅਤੇ ਪੰਜਾਬੀਆਂ ਨਾਲ ਕੀਤੇ ਵਾਅਦੇ ਮੁਤਾਬਕ ਬੇਅਬਦੀ ਰੋਕਣ ਲਈ ਕਨੂੰਨ ਬਣਾਕੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਜਿਸ ਕਰਕੇ ਹੁਣ ਕੋਈ ਵੀ ਦੋਸ਼ੀ ਕਿਸੇ ਵੀ ਧਰਮ ਦੀ ਬੇਅਬਦੀ ਕਰਨ ਵੇਲੇ 100 ਵਾਰ ਸੋਚੇਗਾ।
ਜਦੋਂਕਿ ਭਾਜਪਾ ਜੋਂ ਬੇਅਦਬੀਆਂ ਮੋਕੇ ਅਕਾਲੀ ਦਲ ਬਾਦਲ ਨਾਲ ਮਿਲਕੇ ਸਰਕਾਰ ਚਲਾ ਰਹੀ ਸੀ ਉਸ ਸਮੇਂ ਕਿਉਂ ਨਾ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਧਾਰਮਿਕ ਗ੍ਰੰਥਾਂ ਦੀ ਮਰਿਆਦਾ ਕਾਇਮ ਰੱਖਣ ਲਈ ਕੋਈ ਫੈਸਲਾਕੁੰਨ ਕਦਮ ਨਹੀਂ ਚੁੱਕਿਆ ਗਿਆ ਸਗੋਂ ਇੰਨਾਂ ਨੇ ਇਸ ਸੰਵੇਦਨਸ਼ੀਲ ਮੁੱਦੇ ਤੇ ਸਿਆਸਤ ਹੀ ਕੀਤੀ ਹੈ ਪ੍ਰੰਤੂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅਸਲ ਕਾਰਵਾਈ ਕਰਕੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ । ਜਦੋਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਵਾਲੀ ਸਰਕਾਰ ਵੇਲੇ ਬੇਅਬਦੀ ਦੀਆਂ ਕਈ ਘਟਨਾਵਾਂ ਵਾਪਰੀਆਂ ਪਰ ਪੀੜਤਾਂ ਨੂੰ ਕਦੇ ਇਨਸਾਫ਼ ਦਿਵਾਉਣ ਬਾਰੇ ਨਹੀਂ ਸੋਚਿਆ।