ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਐਮ.ਏ. ਪੰਜਾਬੀ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ ਮਾਈ ਭਾਗੋ ਡਿਗਰੀ ਰੱਲਾ ਸੰਸਥਾ ਅਕਾਦਮਿਕ
Publish Date: Tue, 25 Aug 2026 05:38 PM (IST)
Updated Date: Tue, 25 Aug 2026 05:39 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਮਾਈ ਭਾਗੋ ਡਿਗਰੀ ਰੱਲਾ ਸੰਸਥਾ ਅਕਾਦਮਿਕ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਜਾਣੀ ਜਾਂਦੀ ਹੈ। ਪ੍ਰਿੰਸੀਪਲ ਡਾ.ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਅਤੇ ਕਲਾਤਮਿਕ ਗਤੀਵਿਧੀਆਂ ਵਿੱਚ ਹਮੇਸ਼ਾ ਚੰਗੇ ਨਤੀਜੇ ਹਾਸਿਲ ਕੀਤੇ ਹਨ। ਇਸੇ ਲੜੀ ਵਿੱਚ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਐਮ.ਏ. ਪੰਜਾਬੀ ਸਮੈਸਟਰ ਚੌਥਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ। ਇਸ ਮੌਕੇ ਤੇ ਡਿਗਰੀ ਕਾਲਜ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਵਿਦਿਆਰਥਣ ਡੌਲੀ ਕੌਰ ਪੁੱਤਰੀ ਗੁਰਤੇਜ ਸਿੰਘ ਨੇ ਪਹਿਲਾ , ਗੁਰਪ੍ਰੀਤ ਕੌਰ ਪੁੱਤਰੀ ਕਕਨ ਸਿੰਘ, ਰੁਪਿੰਦਰ ਕੌਰ ਪੁੱਤਰੀ ਜਗਤਾਰ ਸਿੰਘ ਅਤੇ ਹਰਪ੍ਰੀਤ ਕੌਰ ਪੁੱਤਰੀ ਗੁਲਾਬ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੀ ਸਮੂਹ ਮੈਨੇਜ਼ਮੈਂਟ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ, ਬੇਅੰਤ ਕੌਰ ਅਤੇ ਪਰਗਟ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।