ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਐਮਏ ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ ਮਾਈ ਭਾਗੋ ਡਿਗਰੀ ਰੱਲਾ ਸੰਸਥਾ ਅਕਾਦਮਿਕ
Publish Date: Sat, 31 Oct 2026 05:33 PM (IST)
Updated Date: Sat, 31 Oct 2026 05:35 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮਾਈ ਭਾਗੋ ਡਿਗਰੀ ਰੱਲਾ ਸੰਸਥਾ ਅਕਾਦਮਿਕ ਖੇਤਰ ’ਚ ਪ੍ਰਿੰਸੀਪਲ ਡਾ.ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਅਤੇ ਕਲਾਤਮਿਕ ਗਤੀਵਿਧੀਆਂ ਵਿਚ ਹਮੇਸ਼ਾ ਚੰਗੇ ਨਤੀਜੇ ਹਾਸਲ ਕੀਤੇ ਹਨ। ਇਸੇ ਲੜੀ ਵਿਚ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਐਮਏ ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜੇ ਵਿਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਸ ਮੌਕੇ ਡਿਗਰੀ ਕਾਲਜ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਵਿਦਿਆਰਥਣ ਰਾਜਵੀਰ ਕੌਰ ਨੇ ਪਹਿਲਾ, ਸਵਰਨਪ੍ਰੀਤ ਕੌਰ, ਸੁਖਵੀਰ ਕੌਰ ਨੇ ਦੂਜਾ ਤੇ ਸੁਖਜੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੀ ਸਮੂਹ ਮੈਨੇਜ਼ਮੈਂਟ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿਚ ਵਿਚ ਵੱਖੋ ਵੱਖਰੇ ਖੇਤਰਾਂ ਵਿਚ ਸਫਲਤਾ ਲਈ ਅਜਿਹੇ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਧੀਰਾ ਸਿੰਘ, ਬੇਅੰਤ ਕੌਰ ਅਤੇ ਪਰਗਟ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।