- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਹਿਰਾ ਨੇ ਕਿਹਾ ਕਿ ਲੋਕਾਂ ਨੂੰ ਪਸ਼ੂਆਂ ਵਾਂਗ ਚੁੱਕ ਕੇ ਗੱਡੀਆਂ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਅੰਤਿਮ ਸੰਸਕਾਰਾਂ ਸਬੰਧੀ ਪ੍ਰਸ਼ਾਸਨ ਦਾ ਰਵੱਈਆ ਵੀ ਸ਼ਰਮਨਾਕ ਹੈ। ਉਨ੍ਹਾਂ ਮਾਨ ਸਰਕਾਰ ਦੇ ਕਾਰਜਕਾਲ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਅਜਿਹੇ ਹਾਲਾਤ ਲਈ ਸਰਕਾਰ ਜ਼ਿੰਮੇਵਾਰ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਅਤੇ ਪੁਲਿਸ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਮੌਜੂਦਾ ਹਾਲਾਤ 80-90 ਦੇ ਦਹਾਕੇ ਦੇ ਕਾਲੇ ਦੌਰ ਤੋਂ ਵੀ ਮਾੜੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਦੇਹਾਂ ਜਬਰੀ ਚੁੱਕ ਕੇ ਲਿਜਾਣ ਅਤੇ ਲੋਕਾਂ ਨਾਲ ਕੀਤੇ ਜਾ ਰਹੇ ਵਰਤਾਅ ਦੀਆਂ ਘਟਨਾਵਾਂ ਪਹਿਲਾਂ ਕਦੇ ਨਹੀਂ ਸੁਣੀਆਂ ਗਈਆਂ।
ਖਹਿਰਾ ਨੇ ਕਿਹਾ ਕਿ ਲੋਕਾਂ ਨੂੰ ਪਸ਼ੂਆਂ ਵਾਂਗ ਚੁੱਕ ਕੇ ਗੱਡੀਆਂ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਅੰਤਿਮ ਸੰਸਕਾਰਾਂ ਸਬੰਧੀ ਪ੍ਰਸ਼ਾਸਨ ਦਾ ਰਵੱਈਆ ਵੀ ਸ਼ਰਮਨਾਕ ਹੈ। ਉਨ੍ਹਾਂ ਮਾਨ ਸਰਕਾਰ ਦੇ ਕਾਰਜਕਾਲ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਅਜਿਹੇ ਹਾਲਾਤ ਲਈ ਸਰਕਾਰ ਜ਼ਿੰਮੇਵਾਰ ਹੈ।
ਕਾਂਗਰਸੀ ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦਿਆਂ ਸੁਧਾਰ ਨਾ ਕੀਤਾ ਅਤੇ ਜਵਾਬਦੇਹੀ ਤੈਅ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਹਾਲਾਤ ਹੋਰ ਵਿਗੜ ਸਕਦੇ ਹਨ।