ਤਿੰਨ ਜੁਲਾਈ ਨੂੰ ਹੋਵੇਗੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ, ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਕਾਰਵਾਈ
ਅਦਾਲਤ ਵਿੱਚ ਕੇਸ ਦੇ ਜਾਂਚ ਅਧਿਕਾਰੀ ਗੁਰਲਾਲ ਸਿੰਘ ਦੀ ਗਵਾਹੀ ਚੱਲ ਰਹੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਤਿੰਨ ਜੁਲਾਈ ਨੂੰ ਹੋਵੇਗੀ।
Publish Date: Sat, 23 May 2026 09:19 AM (IST)
Updated Date: Sat, 23 May 2026 09:22 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਵਿੱਚ ਕੇਸ ਦੇ ਜਾਂਚ ਅਧਿਕਾਰੀ ਗੁਰਲਾਲ ਸਿੰਘ ਦੀ ਗਵਾਹੀ ਚੱਲ ਰਹੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਤਿੰਨ ਜੁਲਾਈ ਨੂੰ ਹੋਵੇਗੀ।
ਸਿੱਧੂ ਮੂਸੇਵਾਲਾ ਪਰਿਵਾਰ ਦੇ ਵਕੀਲ ਐਡਵੋਕੇਟ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗਵਾਹ ਬਲਤੇਜ ਸਿੰਘ ਅਦਾਲਤ ਵਿੱਚ ਮੌਜੂਦ ਸਨ ਅਤੇ ਕਰਾਸ ਐਗਜ਼ਾਮੀਨੇਸ਼ਨ ਕਾਰਨ ਸੁਣਵਾਈ ਨੂੰ ਅਗਲੀ ਤਾਰੀਖ ਲਈ ਮੁਲਤਵੀ ਕਰ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਸੁਣਵਾਈ ਦੌਰਾਨ ਜਗਤਾਰ ਸਿੰਘ ਅਤੇ ਪਵਨ ਬਿਸ਼ਨੋਈ ਨੂੰ ਅਦਾਲਤ ਵਿੱਚ ਸਰੀਰਕ ਤੌਰ ’ਤੇ ਪੇਸ਼ ਕੀਤਾ ਗਿਆ, ਜਦਕਿ ਤਿੰਨ ਮੁਲਜ਼ਮਾਂ ਤੋਂ ਇਲਾਵਾ ਹੋਰ ਸਾਰੇ ਦੋਸ਼ੀਆਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ।