ਥਾਣਾ ਮੁਖੀ ਪੁਸ਼ਪਿੰਦਰ ਕੌਰ ਦਾ ਕੀਤਾ ਸਵਾਗਤ
ਸਰਦੂਲਗੜ੍ਹ ਵਪਾਰ ਮੰਡਲ ਦੇ ਅਹੁਦੇਦਾਰਾਂ ਵੱਲੋਂ ਨਵੇਂ
Publish Date: Thu, 26 Feb 2026 08:01 PM (IST)
Updated Date: Thu, 26 Feb 2026 08:04 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ
ਸਰਦੂਲਗੜ੍ਹ : ਸਰਦੂਲਗੜ੍ਹ ਵਪਾਰ ਮੰਡਲ ਦੇ ਅਹੁਦੇਦਾਰਾਂ ਵੱਲੋਂ ਨਵੇਂ ਆਏ ਥਾਣਾ ਮੁਖੀ ਪੁਸ਼ਪਿੰਦਰ ਕੌਰ ਦਾ ਗੁਲਦਸਤੇ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਸਮੂਹ ਅਹੁਦੇਦਾਰਾਂ ਵੱਲੋਂ ਪਰਿਆਸ ਚੈਰੀਟੇਬਲ ਟਰੱਸਟ ਦੇ ਦਫ਼ਤਰ ਵਿੱਚ ਬੁਲਾ ਕੇ ਨਵੇਂ ਆਏ ਥਾਣਾ ਮੁਖੀ ਪੁਸ਼ਪਿੰਦਰ ਕੌਰ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ। ਇਸ ਮੌਕੇ ਸ਼ਹਿਰ ਵਿੱਚ ਟ੍ਰੈਫ਼ਿਕ ਅਤੇ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਲੈ ਕੇ ਵੀ ਥਾਣਾ ਮੁਖੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਥਾਣਾ ਮੁਖੀ ਵੱਲੋਂ ਸ਼ਹਿਰ ਦੀਆਂ ਇਨ੍ਹਾਂ ਸਮੱਸਿਆਵਾਂ ਸਬੰਧੀ ਵਪਾਰੀ ਆਗੂਆਂ ਦੇ ਵਿਚਾਰ ਸੁਣੇ ਅਤੇ ਇਨ੍ਹਾਂ ਸਮੱਸਿਆ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਥਾਣਾ ਮੁਖੀ ਵੱਲੋਂ ਸ਼ਹਿਰ ਦੇ ਹਰ ਅਮਨ ਪਸੰਦ ਨਾਗਰਿਕ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਇਲਾਕੇ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਗੁੰਡਾ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣਿਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਥਾਣਾ ਮੁਖੀ ਵੱਲੋਂ ਵਪਾਰ ਮੰਡਲ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਪਾਰ ਮੰਡਲ ਪ੍ਰਧਾਨ ਪ੍ਰੇਮ ਗਰਗ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਮਿੱਤਲ, ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਦਵਿੰਦਰ ਸ਼ਰਮਾ, ਪਰਿਆਸ ਕਲੱਬ ਦੇ ਪ੍ਰਧਾਨ ਫਰੰਗੀ ਲਾਲ ਜੈਨ, ਸੈਕਟਰੀ ਕਾਕਾ ਉੱਪਲ, ਕਰਿਆਨਾ ਯੂਨੀਅਨ ਦੇ ਪ੍ਰਧਾਨ ਸਤਪਾਲ ਜਿੰਦਲ, ਅਗਰਵਾਲ ਸਭਾ ਪ੍ਰਧਾਨ ਸਤੀਸ਼ ਲਹਿਰੀ, ਜੀਪ ਕਾਰ ਡੀਲਰ ਯੂਨੀਅਨ ਪ੍ਰਧਾਨ ਅਮਰਜੀਤ ਸਿੰਘ, ਸੁਭਾਸ਼ ਕੁਮਾਰ ਥੋਕ ਵਾਲੇ, ਮਹਾਂਵੀਰ ਮਹੱਲਾ, ਲੱਕੀ ਫ਼ੋਟੋ ਸਟੂਡੀਓ, ਭੂਸ਼ਣ ਗਰਗ, ਰਿੰਕੂ ਅਰੋੜਾ ਆਦਿ ਹਾਜ਼ਰ ਸਨ।