ਮਾਨਸਾ ਵਿਖੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਸਰਦੂਲਗੜ੍ਹ ਵਿਖੇ ਇੱਕ ਨਾਬਾਲਿਗ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
Publish Date: Wed, 12 Aug 2026 06:48 PM (IST)
Updated Date: Wed, 12 Aug 2026 07:12 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਸਰਦੂਲਗੜ੍ਹ ਵਿਖੇ ਇੱਕ ਨਾਬਾਲਿਗ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਨੌਜਵਾਨ ਦੀ ਭੈਣ ਸੋਨੂ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ, ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਪਿਛਲੇ ਸਮੇਂ ਦੇ ਦੌਰਾਨ ਨਸ਼ੇ ਦੀ ਗ੍ਰਿਫ਼ਤ ਵਿੱਚ ਆ ਗਿਆ ਸੀ। ਬੀਤੇ ਕੱਲ੍ਹ ਆਪਣੇ ਦੋਸਤਾਂ ਨਾਲ ਘਰੋਂ ਗਿਆ ਜਿਸ ਬਾਅਦ ਉਸ ਦੀ ਮੌਤ ਹੋਣ ਦੀ ਉਨ੍ਹਾਂ ਨੂੰ ਖ਼ਬਰ ਮਿਲੀ ਹੈ। ਸਰਦੂਲਗੜ੍ਹ ਪੁਲਿਸ ਦੇ ਜਾਂਚ ਅਧਿਕਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।