ਭਾਈ ਬਹਿਲੋ ਕਾਲਜ ਦਾ ਬੀਏ ਭਾਗ ਤੀਜਾ ਸਮੈਸਟਰ ਛੇਵਾ ਦਾ ਨਤੀਜਾ ਰਿਹਾ ਸ਼ਾਨਦਾਰ
ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ
Publish Date: Fri, 14 Aug 2026 04:05 PM (IST)
Updated Date: Fri, 14 Aug 2026 04:05 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖੁਰਦ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦੇ ਬੀਏ ਭਾਗ ਤੀਜਾ ਸਮੈਸਟਰ ਛੇਵਾ ਦੇ ਨਤੀਜੇ ਐਲਾਨੇ। ਜਮਾਤ ਇੰਚਾਰਜ ਪਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚੋਂ ਇਸ ਸੰਸਥਾਂ ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ, ਕੁਲਵੀਰ ਕੌਰ ਨੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਕਲਾਸ ਇੰਚਾਰਜ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਸੈਸ਼ਨ ਦੀ ਆਮਦ ਮੌਕੇ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਨਵੇਂ ਕੀਰਤੀਮਾਨ ਸਥਾਪਤ ਕਰਕੇ ਖੁਸ਼ੀਆਂ ਤੇ ਮਾਣ ਪ੍ਰਾਪਤ ਕੀਤਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚੀਆਂ ਦੀ ਸਿੱਖਿਆ ਦੇ ਨਾਲ-ਨਾਲ ਬੱਚੀਆਂ ਦੀ ਚੰਗੀ ਅਤੇ ਸੰਤੁਲਿਤ ਖ਼ੁਰਾਕ ਵੱਲ ਵੀ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਤੰਦਰੁਸਤ ਸਰੀਰ ਵਿੱਚ ਹੀ ਚੰਗਾ ਦਿਮਾਗ ਵਾਸ ਕਰਦਾ ਹੈ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।