ਐੱਮ ਲਿਬ ਸਮੈਸਟਰ-2 ਦਾ ਨਤੀਜਾ ਰਿਹਾ ਸ਼ਾਨਦਾਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ
Publish Date: Sat, 07 Feb 2026 06:43 PM (IST)
Updated Date: Sun, 08 Feb 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਪਿਛਲੇ ਦਿਨੀਂ ਐਲਾਨੇ ਲਾਇਬ੍ਰੇਰੀ ਵਿਭਾਗ ਦੇ ਐੱਮ.ਲਿਬ. ਸਮੈਸਟਰ ਦੂਜਾ ਦੇ ਨਤੀਜੇ ਵਿੱਚ ਦਿ ਰੋਇਲ ਗਰੁੱਪ ਆਫ ਕਾਲਜਿਜ਼ ਬੋੜਾਵਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਬ੍ਰੇਰੀ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਵਨੀਤਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥਣ ਰੀਤੂ ਰਾਣੀ ਨੇ 92 ਫ਼ੀਸਦ ਨੰਬਰ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ ਸਥਾਨ, ਪਰਮਿੰਦਰ ਕੌਰ ਨੇ 90 ਫ਼ੀਸਦ ਅੰਕ ਹਾਸਲ ਕਰਕੇ ਦੂਜਾ ਸਥਾਨ, ਰਮਨਦੀਪ ਕੌਰ ਤੇ ਪਰਮਵੀਰ ਕੌਰ ਨੇ 87 ਫ਼ੀਸਦ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਜਦਕਿ ਬਾਕੀ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਆਪਣੀ ਕਲਾਸ ਪਾਸ ਕੀਤੀ। ਕਾਲਜ ਦੇ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਇਹ ਸ਼ਾਨਦਾਰ ਪ੍ਰਾਪਤੀਆਂ ਹੋ ਸਕੀਆਂ ਹਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿਭਾਗ ਦੇ ਨਤੀਜੇ ਹਮੇਸ਼ਾਂ ਸ਼ਾਨਦਾਰ ਹੀ ਰਹੇ ਹਨ। ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ। ਇਸ ਮੌਕੇ ਸਹਾਇਕ ਪ੍ਰੋਫੈਸਰ ਸਰਬਜੀਤ ਕੌਰ ਤੇ ਰਮਨਦੀਪ ਕੌਰ ਵੀ ਹਾਜ਼ਰ ਸਨ।