ਦਿ ਰੌਇਲ ਕਾਲਜ ਬੋੜਾਵਾਲ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ
Publish Date: Fri, 27 Mar 2026 07:02 PM (IST)
Updated Date: Sat, 28 Mar 2026 04:09 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਚੌਥਾ ਡਿਗਰੀ ਵੰਡ ਸਮਾਗਮ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ‘ਆਪ’ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਿਰਕਤ ਕੀਤੀ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਐੱਮਡੀ ਡਾ. ਰਜਿੰਦਰ ਸਿੰਘ ਸੋਹਲ ਤੇ ਡਾ. ਸਰਬਜੀਤ ਕੌਰ ਸੋਹਲ ਵੱਲੋਂ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਦੁਆਰਾ ਕੀਤੀ।
ਇਸ ਤੋਂ ਬਾਅਦ ਕਾਲਜ ਦੇ ਉਪ ਪ੍ਰਿੰਸੀਪਲ ਡਾ. ਸੰਦੀਪ ਕੌਰ ਨੇ ਕਾਲਜ ਦੀ ਸਲਾਨਾ ਰਿਪੋਰਟ ਪੜ੍ਹੀ ਅਤੇ ਮੁੱਖ ਮਹਿਮਾਨ ਤੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਸਨਮਾਨ ਕੀਤਾ। ਮੁੱਖ ਮਹਿਮਾਨ ਦੁਆਰਾ ਡਿਗਰੀਆਂ ਵੰਡਣ ਦੀ ਰਸਮ ਸ਼ੁਰੂ ਕੀਤੀ ਗਈ। ਸਮਾਗਮ ਵਿੱਚ ਕਾਲਜ ਦੇ ਗਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਦੇ 263 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਕਾਲਜ ਦੇ 21 ਹੋਣਹਾਰ ਵਿਦਿਆਰਥੀ ਜਿਨ੍ਹਾਂ ਦੀਆਂ ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਸਰਗਰਮੀਆਂ ਵਿਚ ਬਹੁਤ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਉਨ੍ਹਾਂ ਨੂੰ ਅਵਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ। ਕਾਲਜ ਦੇ 5 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ। ਮੁੱਖ ਮਹਿਮਾਨ ਅਮਨ ਅਰੋੜਾ ਨੇ ਵਿਦਿਆਰਥੀਆਂ ਨਾਲ ਆਪਣੇ ਅਣਮੁੱਲੇ ਵਿਚਾਰ ਸਾਂਝੇ ਕੀਤੇ, ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਨੁਸ਼ਾਸਨ ਤੇ ਲਗਨ ਨਾਲ ਜੀਵਨ ਵਿੱਚ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਆ। ਨੌਜਵਾਨਾਂ ਦੀ ਸਫਲਤਾ ਹੀ ਦੇਸ਼ ਦੀ ਤਰੱਕੀ ਦਾ ਅਸਲੀ ਆਧਾਰ ਹੈ। ਹਲਕਾ ਵਿਧਾਇਕ ਪ੍ਰਿੰਸੀਪਲ ਬੁਧਰਾਮ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ। ਡਾ. ਸਰਬਜੀਤ ਕੌਰ ਸੋਹਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਉੱਦਮ ਕਰਨਾ/ ਤੇ ਦਿਲ ਨਾ ਛੱਡਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਉੱਦਮ ਨਾਲ ਹੀ ਵੱਡੇ ਤੋਂ ਵੱਡੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ਼ ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀਆਂ ਦੇ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲੇ ਭਵਿੱਖ ਦੀ ਕਾਮਨਾ ਕੀਤੀ। ਕਾਲਜ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉੱਚ ਸਿੱਖਿਆ ਦੇ ਮਾਧਿਅਮ ਨਾਲ ਸਮਾਜ ਵਿੱਚ ਨਵੀਂ ਸੋਚ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਕੇ ਚੰਗੇ ਨਾਗਰਿਕ ਬਣਨ ਦੀ ਚੇਸ਼ਟਾ ਪੈਦਾ ਕਰਨੀ ਚਾਹੀਦੀ ਹੈ। ਰਜਿੰਦਰ ਸਿੰਘ ਸੋਹਲ ਤੇ ਡਾ.ਸਰਬਜੀਤ ਕੌਰ ਸੋਹਲ ਨੇ ਸਮਾਗਮ 'ਚ ਪਹੁੰਚੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।