ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਹੋਵੇਗੀ ਇਤਿਹਾਸਕ : ਕੁਲਵੰਤ ਸਿੰਗਲਾ
ਕੇਂਦਰ ਦੀ ਭਾਜਪਾ ਸਰਕਾਰ ਤੋਂ ਅੱਜ
Publish Date: Fri, 27 Feb 2026 04:47 PM (IST)
Updated Date: Fri, 27 Feb 2026 04:49 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਕੇਂਦਰ ਦੀ ਭਾਜਪਾ ਸਰਕਾਰ ਤੋਂ ਅੱਜ ਹਰ ਵਰਗ ਦੁਖੀ ਹੈ, ਜਦੋਂਕਿ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦੇ ਰਾਜ ਵਿਚ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਕਿਉਂਕਿ ਪੰਜਾਬ ਵਿਚ ਦਿਨ ਦਿਹਾੜੇ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਰਾਹੁਲ ਗਾਂਧੀ ਦੀ 28 ਫ਼ਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਵਿਚ ਵਰਕਰਾਂ ਨੂੰ ਲਾਮਬੰਦ ਕਰਨ ਲਈ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਬੋਹਾ ਵਿਚ ਨਵੀਨ ਕਾਲਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਬੰਦ ਕਰਕੇ ਮਜ਼ਦੂਰਾਂ ਦੇ ਪੇਟ ਵਿਚ ਲੱਤ ਮਾਰਨਾ ਚਾਹੁੰਦੀ ਹੈ, ਪਰ ਕਾਂਗਰਸ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਜੰਗਲ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਵਰਕਰਾਂ ਅਤੇ ਮਜਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਰੈਲੀ ਵਿਚ ਵੱਡੇ ਪੱਧਰ ਤੇ ਭਾਗ ਲੈਣ ਤਾਂ ਕਿ ਕੇਂਦਰ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਇਹ ਰੈਲੀ ਇਕ ਇਤਿਹਾਸਕ ਸਾਬਿਤ ਹੋਵੇਗੀ। ਜਿਸ ਲਈ ਹਰ ਇਕ ਵਰਕਰ ਅਤੇ ਮਨਰੇਗਾ ਸਕੀਮ ਨਾਲ ਜੁੜਿਆ ਮਜ਼ਦੂਰ ਇਸ ਰੈਲੀ ਵਿਚ ਭਾਗ ਲੈਣ ਲਈ ਪੱਬਾਂ ਭਾਰ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੱਧਰ ਤੇ ਹੀ ਹੁਣ ਲਾਮਬੰਦ ਕਰਨਾ ਸ਼ੁਰੂ ਕਰ ਦੇਣ ਤਾਂ ਕਿ ਰੈਲੀ ਨੂੰ ਹਰ ਪੱਖੋਂ ਕਾਮਯਾਬ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ। ਇਸ ਮੌਕੇ ਐਡਵੋਕੇਟ ਯਸ਼ ਕੁਆਰਡੀਨੇਟਰ, ਮਾਈਕਲ ਗਾਗੋਵਾਲ, ਸੱਤਪਾਲ ਮੂਲੇਵਾਲਾ, ਹਰਬੰਸ ਖਿੱਪਲ, ਗੁਰਪ੍ਰੀਤ ਪਿਆਰੀ, ਪ੍ਰਦੀਪ ਬਿੱਟੂ, ਹਰਵਿੰਦਰ ਸਵੀਟੀ, ਨਵੀਨ ਕਾਲਾ, ਲਛਮਣ ਸਿੰਘ ਗੰਢੂਆ, ਜੀਵਨ ਬਰ੍ਹੇ, ਸ਼ਿੰਗਾਰਾ ਸਿੰਘ, ਵਿਸ਼ਾਲ ਗੋਇਲ, ਜੁੰਮਾ ਸਿੰਘ, ਪ੍ਰਦੀਪ, ਗੁਰਮੀਤ ਬਾਵਾ, ਭੋਲਾ ਸਿੰਘ, ਹਮੀਰ ਸਿੰਘ, ਵਿਜੇ ਗੋਇਲ ਆਦਿ ਵੀ ਹਾਜ਼ਰ ਸਨ।