ਪੱਤਰ ਪੇ੍ਰਰਕ, ਬੁਢਲਾਡਾ : ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੋਮਵਾਰ ਨੂੰ ਬੁਢਲਾਡਾ ਸ਼ਹਿਰ ਅੰਦਰ ਰੋਸ ਮਾਰਚ ਕੀਤਾ। ਇਸ ਮੌਕੇ ਰਮਨਦੀਪ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ 14 ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਸਰਕਾਰ ਹੱਲ ਨਹੀਂ ਕੱਢ ਦੀ ਤਾਂ ਅਗਲੇ ਦਿਨ ਰੋਡ ਜਾਮ ਕਰ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ, ਜੇਕਰ ਫਿਰ ਵੀ ਸਰਕਾਰ ਨਹੀ ਮੰਨਦੀ ਤਾਂ ਹੋਰ ਵੀ ਤਿੱਖੇ ਐਕਸ਼ਨ ਉਲੀਕੇ ਜਾਣਗੇ। ਉਨਾਂ੍ਹ ਕਿਹਾ ਕਿ ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਦੀ ਹੜਤਾਲ ਅੱਠਵੇਂ ਦਿਨ ਵਿਚ ਸ਼ਾਮਲ ਹੋ ਚੁੱਕੀ ਹੈ ਬੱਸਾਂ ਦਾ ਚੱਕਾ ਜਾਮ ਹੈ, ਉਸ ਦੇ ਨਾਲ ਹੀ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਵੱਲੋ ਸਖ਼ਤ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਜ਼ਾਇਜ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਪੰਜਾਬ ਦੇ ਮੇਨ ਹਾਈਵੇ ਜਾਮ ਕੀਤੇ ਜਾਣਗੇ।