ਪੁਰਾਣੀ ਵਾਰਡਬੰਦੀ ਖਿਲਾਫ਼ 21 ਮੈਂਬਰੀ ਕਮੇਟੀ ਵੱਲੋਂ ਲੜੇ ਸੰਘਰਸ਼ ਨੂੰ ਪਿਆ ਬੂਰ
21 ਮੈਂਬਰੀ ਸੰਘਰਸ਼ ਕਮੇਟੀ ਦੀ ਅਗਵਾਈ
Publish Date: Fri, 02 Jan 2026 05:10 PM (IST)
Updated Date: Sat, 03 Jan 2026 04:09 AM (IST)
-ਮੰਤਰੀ ਡਾ. ਰਵਜੋਤ ਸਿੰਘ ਨੇ ਪੁਰਾਣੀ ਵਾਰਡਬੰਦੀ ਬਰਕਰਾਰ ਰੱਖਣ ਲਈ ਕਿਹਾ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : 21 ਮੈਂਬਰੀ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਸਮਾਜਿਕ, ਧਾਰਮਿਕ, ਰਾਜਨੀਤਿਕ, ਜਨਤਕ ਜ਼ਮਹੂਰੀ ਜਥੇਬੰਦੀਆਂ ਅਤੇ ਸੁਚੇਤ ਸ਼ਹਿਰੀਆਂ ਦੇ ਸਹਿਯੋਗ ਨਾਲ ਪਿਛਲੇ ਦਿਨ੍ਹੀਂ ਕੀਤੀ ਜਾ ਰਹੀ ਗੱਲਤ ਵਾਰਡਬੰਦੀ ਨੂੰ ਰੱਦ ਕਰਵਾਉਣ ਅਤੇ ਆਮ ਸ਼ਹਿਰੀਆਂ ਨੂੰ ਹੋਣ ਵਾਲੀ ਅਸੁਵਿਧਾ, ਖੱਜਲ-ਖੁਆਰੀ ਅਤੇ ਸਮੇਂ, ਪੈਸੇ ਦੀ ਬਰਬਾਦੀ ਤੋਂ ਬਚਾਉਣ ਲਈ ਲਗਾਤਾਰ ਕੀਤੇ ਸੰਘਰਸ਼ ਦੀ ਬਦੌਲਤ ਅਤੇ ਸਹਿਣਸ਼ੀਲਤਾ, ਸਾਂਝੀਵਾਲਤਾ ਅਤੇ ਵਿਚਾਧਾਰਕ ਵਿਖਰੇਵੇਂ ਨੂੰ ਦਰਕਿਨਾਰ ਕਰਦਿਆਂ ਸੰਘਰਸ਼ ਲੜਿਆ। ਇਸ ਦੀ ਬਦੌਲਤ ਮੰਗ ਪੱਤਰ ਅਤੇ ਪ੍ਰਸ਼ਾਸਨ ਨਾਲ ਮੀਟਿੰਗਾਂ ਕਰਕੇ ਅਤੇ ਲੋਕ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਦੇ ਸ਼ਲਾਘਾਯੋਗ ਉਪਰਾਲੇ ਕੀਤੇ।
ਇਸ ਕਰਕੇ ਪੰਜਾਬ ਸਰਕਾਰ ਵੱਲੋਂ ਕੀਤਾ ਲੋਕ ਵਿਰੋਧੀ ਫ਼ੈਸਲਾ, ਕੀਤੀ ਗਈ ਗੱਲਤ ਵਾਰਡਬੰਦੀ ਨੂੰ ਰੱਦ ਕਰਕੇ ਪੁਰਾਣੀ ਵਾਰਡਬੰਦੀ ਦਾ ਫ਼ੈਸਲਾ ਬਹਾਲ ਰੱਖਣ ਲਈ ਮਜ਼ਬੂਰ ਹੋਣਾ ਪਿਆ। ਸਮੂਹ ਕਮੇਟੀ ਵੱਲੋਂ ਪੰਜਾਬ ਸਰਕਾਰ ਵਿੱਚ ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ, ਕਾਰਜ ਸਾਧਕ ਅਫ਼ਸਰ ਕੁਲਦੀਪ ਸਿੰਘ, ਪ੍ਰਧਾਨ ਨਗਰ ਕੌਂਸਲ ਨੀਨੂ ਵੱਲੋਂ 21 ਮੈਂਬਰੀ ਕਮੇਟੀ ਵੱਖ ਵੱਖ ਜਥੇਬੰਦੀਆਂ ਤੇ ਸਮੂਹ ਸ਼ਹਿਰੀਆਂ ਦੀ ਅਵਾਜ਼ ਨੂੰ ਸਮਝਦਿਆਂ ਕੀਤੀ ਜਾ ਰਹੀ ਵਾਰਡਬੰਦੀ ਨੂੰ ਰੱਦ ਕਰਕੇ ਲੋਕ ਹਿਤ ਲਈ ਪੁਰਾਣੀ ਵਾਰਡਬੰਦੀ ਬਹਾਲ ਰੱਖਣ ਦਾ ਫ਼ੈਸਲਾ ਕੀਤਾ ਹੈ, ਜਿਸ ਲਈ ਸਮੂਹ ਕਮੇਟੀ ਵੱਖ ਵੱਖ ਜਥੇਬੰਦੀਆਂ ਵੱਲੋਂ ਕੀਤੇ ਇਸ ਸ਼ਲਾਘਾਯੋਗ ਕਾਰਜ ਲਈ ਧੰਨਵਾਦ ਕੀਤਾ ਗਿਆ। ਸ਼ਹਿਰ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਵੱਲ ਵੀ ਧਿਆਨ ਦੇਣ ਦੀ ਮੰਗ ਕੀਤੀ ਤਾਂ ਸੀਵਰੇਜ, ਪੀਣ ਵਾਲੇ ਪਾਣੀ, ਨਿਗੂਣੀਆਂ ਸਰਕਾਰੀ ਸਿਹਤ ਸੇਵਾਵਾਂ, ਮਹਿੰਗੀ ਵਿੱਦਿਆ ਅਤੇ ਬੇਰੁਜ਼ਗਾਰੀ ਤੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਸਬੰਧੀ ਵੀ ਵਿਸ਼ੇਸ਼ ਧਿਆਨ ਦਿੰਦਿਆਂ ਪੂਰ੍ਹਾ ਕਰਨ ਲਈ ਸਰਗਰਮ ਉਪਰਾਲਿਆਂ ਦੀ ਲੋੜ ‘ਤੇ ਜ਼ੋਰ ਦਿੱਤਾ। ਰੁਲਦੂ ਸਿੰਘ ਮਾਨਸਾ, ਕ੍ਰਿਸ਼ਨ ਚੌਹਾਨ, ਸੁਰੇਸ਼ ਨੰਦਗੜ੍ਹੀਆ, ਧੰਨਾ ਮੱਲ ਗੋਇਲ, ਗੁਰਲਾਭ ਸਿੰਘ ਮਾਹਲ, ਪ੍ਰੇਮ ਅਰੋੜਾ, ਨਾਜ਼ਰ ਸਿੰਘ ਮਾਨਸ਼ਾਹੀਆ, ਬੱਬੀ ਦਾਨੇਵਾਲੀਆ, ਸ਼ਮੀਰ ਛਾਬੜਾ, ਹਰਵਿੰਦਰ ਭਾਰਦਵਾਜ, ਹਰਿੰਦਰ ਮਾਨਸ਼ਾਹੀਆ, ਡਾ. ਜਨਕ ਰਾਜ ਸਿੰਗਲਾ, ਜਤਿੰਦਰ ਆਗਰਾ, ਬਲਜੀਤ ਸ਼ਰਮਾ, ਮਨਜੀਤ ਸਦਿਉੜਾ, ਚਮਕੌਰ ਸਿੰਘ ਸਿੱਧੂ ਮੂਸਾ, ਅੰਕੁਸ਼ ਜਿੰਦਲ ਸਮੇਤ ਵੱਖ ਵੱਖ ਜਥੇਬੰਦੀਆਂ, ਧਾਰਮਿਕ ਤੇ ਸਮਾਜਿਕ ਪਾਰਟੀਆਂ ਦੇ ਆਗੂਆਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕੀਤਾ।