ਡਾਕੂਮੈਂਟਰੀ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਉਪਦੇਸ਼ ਪਹੁੰਚ ਰਿਹਾ ਹੈ ਘਰ ਘਰ, ਹਲਕਾ ਬੁਢਲਾਡਾ ਦੇ ਪਿੰਡਾਂ ਵਿੱਚ ਦਿਖਾਈ ਜਾ ਰਹੀ ਡਾਕੂਮੈਂਟਰੀ ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਹਲਕਾ ਬੁਢਲਾਡਾ ਦੇ ਬੀਰੋਕੇ ਕਲਾਂ, ਗੁੜੱਦੀ, ਕਣਕਵਾਲ ਚਹਿਲਾਂ, ਆਲਮਪੁਰ ਬੋਦਲਾ, ਦੋਦੜਾ, ਬੱਛੋਆਣਾ, ਰੰਘੜਿਆਲ, ਖੱਤਰੀਵਾਲਾ, ਦਿਆਲਪੁਰਾ, ਸਿਰਸੀਵਾਲਾ, ਦਾਤੇਵਾਸ ਅਤੇ ਰੱਲੀ ਵਿਖੇ ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ ਦੀ ਭਲਾਈ, ਸਮਾਨਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਉਜਾਗਰ ਕਰਦੀ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ।
Publish Date: Fri, 21 Aug 2026 04:35 PM (IST)
Updated Date: Fri, 21 Aug 2026 04:38 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਅਤਿ ਆਧੁਨਿਕ ਐਲਈਡੀ ਵੈਨ ਰਾਹੀਂ ਹਲਕਾ ਬੁਢਲਾਡਾ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਉਤੇ ਅਧਾਰਿਤ ਡਾਕੂਮੈਂਟਰੀ ਵਿਖਾਈ ਜਾ ਰਹੀ ਹੈ। ਐੱਸ.ਡੀ.ਐੱਮ. ਬੁਢਲਾਡਾ ਗੁਰਮੀਤ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਹਲਕਾ ਬੁਢਲਾਡਾ ਦੇ ਬੀਰੋਕੇ ਕਲਾਂ, ਗੁੜੱਦੀ, ਕਣਕਵਾਲ ਚਹਿਲਾਂ, ਆਲਮਪੁਰ ਬੋਦਲਾ, ਦੋਦੜਾ, ਬੱਛੋਆਣਾ, ਰੰਘੜਿਆਲ, ਖੱਤਰੀਵਾਲਾ, ਦਿਆਲਪੁਰਾ, ਸਿਰਸੀਵਾਲਾ, ਦਾਤੇਵਾਸ ਅਤੇ ਰੱਲੀ ਵਿਖੇ ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ ਦੀ ਭਲਾਈ, ਸਮਾਨਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਉਜਾਗਰ ਕਰਦੀ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਕੂਮੈਂਟਰੀ ਵੈਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ, ਜਾਤ-ਪਾਤ ਅਤੇ ਛੂਆਛੂਤ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਉਨ੍ਹਾਂ ਦੇ ਸੰਘਰਸ਼ ਅਤੇ ਸਮਾਜ ਵਿੱਚ ਬਰਾਬਰੀ, ਮਨੁੱਖੀ ਅਧਿਕਾਰਾਂ ਅਤੇ ਆਪਸੀ ਸਤਿਕਾਰ ਲਈ ਪਾਏ ਅਮੁੱਲੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾ ਕੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।